ਲੁਧਿਆਣਾ (ਵੈੱਬ ਡੈਸਕ)- ਲੁਧਿਆਣਾ ਵਿਚ ਰੂਹ ਕੰਬਾਊ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਲੁਧਿਆਣਾ ਵਿਚ ਜ਼ੋਮੈਟੋ ਡਿਲਿਵਰੀ ਬੁਆਏ ਦਾ ਲੁਟੇਰਿਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ 4 ਜੁਲਾਈ ਦੀ ਰਾਤ ਨੂੰ ਜਦੋਂ ਜ਼ੋਮੈਟੋ ਕੰਪਨੀ ਦਾ ਡਿਲਿਵਰੀ ਬੁਆਏ ਡਿਲਿਵਰੀ ਕਰਨ ਲਈ ਜਾ ਰਿਹਾ ਸੀ ਤਾਂ ਰਸਤੇ ਵਿਚ ਕੁਝ ਲੁਟੇਰਿਆਂ ਨੇ ਉਸ ਨੂੰ ਰੋਕ ਕੇ ਉਸ ਦਾ ਮੋਟਰਸਾਈਕਲ ਖੋਹ ਲਿਆ ਅਤੇ ਫਿਰ ਲੁੱਟਖੋਹ ਕੀਤੀ।
ਲੁਟੇਰਿਆਂ ਦਾ ਵਿਰੋਧ ਕਰਦੇ ਹੋਏ ਡਿਲਿਵਰੀ ਬੁਆਏ ਦੀ ਲੁਟੇਰਿਆਂ ਨਾਲ ਹੱਥੋਪਾਈ ਹੋ ਗਈ। ਇਸ ਝਗੜੇ ਦੌਰਾਨ ਲੁਟੇਰਿਆਂ ਨੇ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਕੇ ਸੜਕ 'ਤੇ ਡਿੱਗ ਪਿਆ ਅਤੇ ਅੱਧ ਮਰਿਆ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜ਼ੋਮੈਟੋ ਦੇ ਡਿਲਿਵਰੀ ਬੁਆਏ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਜ਼ਖ਼ਮਾਂ ਦੀ ਤਾਬ ਨਾਲ ਝਲਦੇ ਹੋਏ ਨੌਜਵਾਨ ਨੇ ਅੱਜ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਰਾਜੇਸ਼ ਕੁਮਾਰ ਵਜੋਂ ਹੋਈ ਹੈ ਦੱਸਿਆ ਜਾਂਦਾ ਹੈ, ਜੋ ਆਰਤੀ ਚੌਕ ਨੇੜੇ ਰਹਿੰਦਾ ਸੀ। ਘਟਨਾ ਲੁਧਿਆਣਾ ਦੇ ਟਿੱਬਾ ਰੋਡ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਤੈਸ਼ 'ਚ ਆਏ ਚਾਚੇ ਨੇ ਭਤੀਜੇ ਦੇ ਸਿਰ 'ਤੇ ਇੱਟ ਮਾਰ ਕੇ ਉਤਾਰਿਆ ਮੌਤ ਦੇ ਘਾਟ
ਘਟਨਾ ਤੋਂ ਬਾਅਦ ਜ਼ੋਮੈਟੋ ਅਤੇ ਸਵਿਗੀ ਵਰਗੀਆਂ ਕੰਪਨੀਆਂ ਦੇ ਡਿਲਿਵਰੀ ਬੁਆਏਜ਼ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਤ ਨੂੰ ਲੁਧਿਆਣੇ ਵਿੱਚ ਡਿਲਿਵਰੀ ਦੇਣਾ ਕਿਸੇ ਖ਼ਤਰੇ ਤੋਂ ਘੱਟ ਨਹੀਂ ਹੈ। ਅਕਸਰ ਬਦਮਾਸ਼ ਸੁੰਨਸਾਨ ਇਲਾਕਿਆਂ ਵਿੱਚ ਲੁੱਟਖੋਹ ਵਰਗੇ ਅਪਰਾਧ ਕਰਦੇ ਹਨ। ਉਨ੍ਹਾਂ ਪੁਲਸ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਸ਼ਹਿਰ ਵਿੱਚ ਗਸ਼ਤ ਵਧਾਈ ਜਾਵੇ। ਉਕਤ ਹਾਦਸੇ ਦੀ ਸੋਸ਼ਲ ਮੀਡੀਆ 'ਤੇ ਵੀ ਤੇਜ਼ੀ ਨਾਲ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ਼ ਦਿੱਸ ਰਿਹਾ ਹੈ ਕਿ ਜ਼ੋਮੈਟੋ ਬੁਆਏ ਰਾਜੇਸ਼ ਕੁਮਾਰ ਸੜਕ 'ਤੇ ਅਧਮਰਿਆ ਪਿਆ ਹੈ ਅਤੇ ਉਸ ਦੇ ਸਿਰ ਵਿਚੋਂ ਕਾਫ਼ੀ ਖ਼ੂਨ ਨਿਕਲ ਰਿਹਾ ਹੈ।
ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤਦਿਆਂ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 12 ਸਾਲਾ ਬੱਚੇ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਜਪਾ ਲਈ ਵਕਾਰ ਦਾ ਸਵਾਲ ਬਣੀ ਜਲੰਧਰ ਜ਼ਿਮਨੀ ਚੋਣ, ਜਾਣੋ ਕੌਣ ਹਨ ਉਮੀਦਵਾਰ ਸ਼ੀਤਲ ਅੰਗੂਰਾਲ
NEXT STORY