ਜਲੰਧਰ (ਸੋਨੂੰ)— ਜਲੰਧਰ ਦੇ ਵਰਕਸ਼ਾਪ ਚੌਕ 'ਚ ਬੀਤੀ ਰਾਤ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਜ਼ੋਮਾਟੋ ਦੀ ਡਿਲਿਵਰੀ ਕਰਨ ਵਾਲਾ ਇਕ ਸਿੱਖ ਨੌਜਵਾਨ ਪੁਲਸ ਮੁਲਾਜ਼ਮ ਦੇ ਨਾਲ ਉਲਝ ਗਿਆ। ਇਸ ਦੌਰਾਨ ਸਿੱਖ ਨੌਜਵਾਨ ਨੇ ਪੁਲਸ ਮੁਲਾਜ਼ਮ 'ਤੇ ਧੱਕਾ-ਮੁੱਕੀ ਕਰਨ ਅਤੇ ਗਾਲ੍ਹਾਂ ਕੱਢਣ ਦੇ ਵੀ ਦੋਸ਼ ਲਗਾਏ।

ਨੌਜਵਾਨ ਅਤੇ ਪੁਲਸ ਵਿਚਾਲੇ ਹੋਈ ਬਹਿਸਬਾਜ਼ੀ ਦੀ ਇਹ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਨੌਜਵਾਨ ਅਤੇ ਪੁਲਸ ਵਿਚਾਲੇ ਹੋਈ ਬਹਿਸਬਾਜ਼ੀ ਦੀ ਇਹ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਸ ਮੁਲਾਜ਼ਮਾਂ ਦੇ ਵਾਰ-ਵਾਰ ਸਮਝਾਉਣ 'ਤੇ ਜਦੋਂ ਨੌਜਵਾਨ ਸ਼ਾਂਤ ਨਹੀਂ ਹੋਇਆ ਤਾਂ ਪੁਲਸ ਮੁਲਾਜ਼ਮ ਵੀ ਤੱਤਾ ਹੋ ਗਿਆ। ਪੁਲਸ ਮੁਲਾਜ਼ਮ ਨੇ ਨੌਜਵਾਨ ਨਾਲ ਧੱਕਾ-ਮੁੱਕੀ ਕੀਤੀ ਅਤੇ ਉਸ ਨੂੰ ਗੱਡੀ 'ਚ ਸੁੱਟ ਲਿਆ।

ਗਰਮੀ ਖਾਧੇ ਨੌਜਵਾਨ ਨੇ ਜਿੱਥੇ ਪੁਲਸ ਦੀ ਵਰਦੀ ਨੂੰ ਹੱਥ ਪਾਇਆ ਉੱਥੇ ਹੀ ਉਨ੍ਹਾਂ ਨੂੰ ਲਲਕਾਰਿਆਂ ਵੀ ਕਿ ਉਹ ਵਰਦੀ ਉਤਾਰ ਕੇ ਉਸ ਨਾਲ ਲੜੇ। ਉੱਧਰ ਮੌਕੇ 'ਤੇ ਨੌਜਵਾਨ ਦੇ ਪਰਿਵਾਰ ਅਤੇ ਹੋਰ ਲੋਕਾਂ ਨੇ ਮਿਲ ਕੇ ਦੋਹਾਂ ਨੂੰ ਸ਼ਾਂਤ ਕਰਵਾਇਆ। ਪੁਲਸ ਅਤੇ ਆਮ ਨਾਗਰਿਕਾਂ ਵਿਚਕਾਰ ਪਾੜਾ ਵਧਦਾ ਜਾ ਰਿਹਾ ਹੈ, ਜਿਸ ਦੇ ਨਤੀਜੇ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ। ਪੁਲਸ ਵੀ ਵਰ੍ਹਦੀ ਦੇ ਰੋਅਬ 'ਚ ਲੋਕ ਸੇਵਾ ਦਾ ਆਪਣਾ ਨਿਸ਼ਚਾ ਭੁੱਲ ਜਾਂਦੀ ਹੈ।
ਮਨਪ੍ਰੀਤ ਬਾਦਲ ਨੇ ਬਠਿੰਡਾ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ
NEXT STORY