ਪਠਾਨਕੋਟ (ਧਰਮਿੰਦਰ ਠਾਕੁਰ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਠਾਨਕੋਟ 'ਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਮਿਤ ਸ਼ਾਹ ਜਨਸਭਾ ਨੂੰ ਸੰਬੋਧਨ ਕਰਨ ਲਈ ਪਠਾਨਕੋਟ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਹੀ ਨਗਰ ਨਿਗਮ ਦੀ ਕਾਰਜ ਪ੍ਰਣਾਲੀ 'ਤੇ ਸਵਾਲ ਚੁੱਕਦੇ ਹੋਏ ਸਥਾਨਕ ਲੋਕਾਂ ਨੇ ਮੰਗਾਂ ਨੂੰ ਲੈ ਕੇ ਵਾਰਡ ਨੰਬਰ 23 ਦੇ ਲੋਕਾਂ ਨੇ ਆਪਣੇ ਮੁਹੱਲੇ ਦੇ ਚੌਰਾਹੇ 'ਤੇ ਪੋਸਟਰ ਲਗਾ ਦਿੱਤੇ ਗਏ ਹਨ, ਜਿਨ੍ਹਾਂ 'ਤੇ ਲਿਖਿਆ ਹੈ ਵੋਟਾਂ ਮੰਗ ਕੇ ਸ਼ਰਮਿੰਦਾ ਨਾ ਕਰੋ। ਲੋਕ ਸਭਾ ਦੇ ਚੱਲਦੇ ਵਾਰਡ ਨੰਬਰ ਦੇ 23 ਦੇ ਕਰੀਬ 50 ਘਰਾਂ ਨੇ ਚੋਣਾਂ ਦਾ ਬਾਈਕਾਟ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦੋ 2 ਸਾਲਾ 'ਚ ਵਾਰਡ ਦੇ ਲੋਕ ਗੰਦੇ ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨ ਹਨ ਪਰ ਸਰਕਾਰ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਉਨ੍ਹਾਂ ਵਲੋਂ ਇਹ ਬੋਰਡ ਲਗਾਏ ਗਏ ਹਨ।
ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਮੋਦੀ ਦੇ ਮੁੜ ਪ੍ਰਧਾਨ ਮੰਤਰੀ ਬਣਨ ਦਾ ਦਾਅਵਾ
NEXT STORY