ਫਿਰੋਜ਼ਪੁਰ (ਖੁੱਲਰ) : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬੰਨ੍ਹਣ ਵਾਲੇ ਮਜ਼ਦੂਰ ਨਾਲ ਲੁੱਟ-ਖੋਹ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧ 'ਚ ਪੁਲਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਪਰਦੀਪ ਸਿੰਘ ਪੁੱਤਰ ਸਤਿਗੁਰ ਸਿੰਘ ਵਾਸੀ ਨੇੜੇ ਗੁਰਦੁਆਰਾ ਸਹਾਰਨਾ, ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਦੀਆਂ ਗੱਠਾਂ ਬੰਨ੍ਹਣ ਦਾ ਕੰਮ ਕਰਦਾ ਹੈ। ਬੀਤੀ 31 ਅਕਤੂਬਰ 2026 ਨੂੰ ਜਦੋਂ ਉਹ ਆਪਣੇ ਪਲਟੀਨਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਗਿੱਲਾਂ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਵਿਅਕਤੀਆਂ ਨੇ ਉਸਨੂੰ ਘੇਰ ਲਿਆ ਅਤੇ ਉਸਦਾ ਮੋਟਰਸਾਈਕਲ ਅਤੇ ਮੋਬਾਇਲ ਫੋਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਪਰਦੀਪ ਸਿੰਘ ਨੇ ਦੱਸਿਆ ਕਿ ਪੜਤਾਲ ਦੌਰਾਨ ਉਸ ਨੂੰ ਪਤਾ ਲੱਗਾ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਜੋਬਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਪੁੱਤਰਾਨ ਮੁਖਤਿਆਰ ਸਿੰਘ, ਅਰਜਨ ਪੁੱਤਰ ਰਾਜ ਕੁਮਾਰ ਅਤੇ ਜਸਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਹਨ ਪਿੰਡ ਭਾਲਾ ਫਰਾਇਆ ਮੱਲ, ਜ਼ਿਲ੍ਹਾ ਫਿਰੋਜ਼ਪੁਰ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਹਰਮੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਦੋਸ਼ੀ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਖੋਹਿਆ ਗਿਆ ਵੀਵੋ ਮੋਬਾਇਲ ਫੋਨ ਵੀ ਬਰਾਮਦ ਕਰ ਲਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬਾਕੀ ਰਹਿੰਦੇ ਤਿੰਨਾਂ ਦੋਸ਼ੀਅਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੱਡੀ ਖ਼ਬਰ: ਪੰਜਾਬ 'ਚ ਮੌਜੂਦਾ ਸਰਪੰਚ ਦੀ ਗੋਲ਼ੀ ਲੱਗਣ ਨਾਲ ਮੌਤ
NEXT STORY