ਫਤਿਆਬਾਦ, (ਹਰਜਿੰਦਰ ਰਾਏ)- ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਅਤੇ ਜਸਕੀਰਤ ਸਿੰਘ ਜੱਸ ਲਾਲਪੁਰਾ ਜਨਰਲ ਸਕੱਤਰ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਅਗਵਾਈ ਹੇਠ ਯੂਥ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਗੁਜਰਾਤ ਵਿਚ ਰਾਹੁਲ ਗਾਂਧੀ 'ਤੇ ਹੋਏ ਹਮਲੇ ਦੀ ਨਿਖੇਧੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੇਸ਼ ਵਿਚ ਔਰੰਗਜ਼ੇਬ ਵਾਂਗ ਰਾਜ ਕਰਨਾ ਚਾਹੁੰਦੇ ਹਨ ਪਰ ਲੋਕ ਉਨ੍ਹਾਂ ਦੇ ਝਾਂਸੇ 'ਚ ਨਹੀਂ ਆਉਣਗੇ। ਕਾਲੇ ਧਨ ਦੇ ਨਾਂ 'ਤੇ ਲੋਕਾਂ ਦੇ ਜਜ਼ਬਾਤਾਂ ਨਾਲ ਖਿਲਵਾੜ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਲੋਕ ਬਹੁਤ ਚੰਗੀ ਤਰ੍ਹਾਂ ਸੰਤੁਸ਼ਟ ਹਨ। ਗੁੰਡਾ ਰਾਜ ਤੇ ਨਸ਼ੇ ਨੂੰ ਠੱਲ੍ਹ ਪੈ ਗਈ ਹੈ ਅਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਹਲਕੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਗੁਰਪ੍ਰੀਤ ਸਿੰਘ ਸੋਨੀ ਡਿਆਲ, ਪ੍ਰਧਾਨ ਯੂਥ ਕਾਂਗਰਸ ਖਡੂਰ ਸਾਹਿਬ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਲਵ ਬਾਠ, ਹਰਜਿੰਦਰ ਸਿੰਘ, ਖੰਨਾ ਮਾਣੋਚਾਹਲ, ਗਗਨ ਤਰਨਤਾਰਨ, ਸਾਹਿਲਦੀਪ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ, ਮਨਿੰਦਰ ਸਿੰਘ, ਸੁਖਜਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਯੂਥ ਕਾਂਗਰਸੀ ਵਰਕਰ ਹਾਜ਼ਰ ਸਨ।
200 ਬੋਤਲ ਨਾਜਾਇਜ਼ ਸ਼ਰਾਬ ਸਮੇਤ 1 ਗ੍ਰਿਫਤਾਰ
NEXT STORY