ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਪੁਲਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਸੁਖਬੀਰ ਸਿੰਘ ਅਤੇ ਗੁਰਜੀਤ ਸਿੰਘ ਵਾਸੀ ਪਿੰਡ ਬੁਰਜ ਲੱਧਾ, ਬਠਿੰਡਾ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਸੰਤੋਖ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਵਲੋਂ ਗੜ੍ਹੀ ਨਹਿਰ ਪੁਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਰੋਪੜ ਸਾਈਡ ਤੋਂ ਆਉਂਦੀ ਕਾਰ ਨੂੰ ਜਾਂਚ ਲਈ ਰੋਕਿਆ। ਇਸ ਕਾਰ ਚਾਲਕ ਨੇ ਆਪਣਾ ਨਾਮ ਸੁਖਬੀਰ ਸਿੰਘ ਜਦਕਿ ਨਾਲ ਬੈਠੇ ਵਿਅਕਤੀ ਨੇ ਆਪਣਾ ਨਾਮ ਗੁਰਜੀਤ ਸਿੰਘ ਦੱਸਿਆ।
ਇਹ ਵੀ ਪੜ੍ਹੋ : ਸਿੱਖ ਨੌਜਵਾਨ ਦੀ ਵੀਡੀਓ ਵਾਇਰਲ, ਕਿਹਾ-ਖਾਲਿਸਤਾਨੀਆਂ ਕਰ ਕੇ ਹੋ ਰਹੀ ਬਦਨਾਮੀ
ਕਾਰ ਦੀ ਤਲਾਸ਼ੀ ਦੌਰਾਨ ਉਸਦੇ ਡੈਸ਼ ਬੋਰਡ ’ਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਦੋਵੇਂ ਹੀ ਵਿਅਕਤੀ ਟੈਕਸੀ ਚਾਲਕ ਹਨ ਅਤੇ ਜੋ ਕਾਰ ਫੜੀ ਹੈ ਉਹ ਵੀ ਟੈਕਸੀ ਹੈ। ਉਨ੍ਹਾਂ ਦੱਸਿਆ ਕਿ ਇਹ ਨਸ਼ੀਲਾ ਪਦਾਰਥ ਮੋਹਾਲੀ ਨੇੜੇ ਇੱਕ ਪਿੰਡ ਤੋਂ ਲੈ ਕੇ ਆਏ ਸਨ ਅਤੇ ਦੋਵਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਬਾਰੇ ਹੋਰ ਜਾਣਕਾਰੀ ਮਿਲ ਸਕੇ।
ਇਹ ਵੀ ਪੜ੍ਹੋ : ਵੱਡੀ ਪਲਾਨਿੰਗ ਦੀ ਰੌਂਅ 'ਚ ਚੀਨ, ਪੰਜਾਬ ਦੇ ਉਦਯੋਗਾਂ ਲਈ ਖ਼ਤਰੇ ਦੀ ਘੰਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵਾਂਸ਼ਹਿਰ ਵਿਖੇ ਵਾਪਰੇ ਹਾਦਸੇ ਨੇ ਉਜਾੜਿਆ ਘਰ, 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ
NEXT STORY