ਔੜ/ਚੱਕਦਾਨਾ (ਛਿੰਜੀ) : ਐੱਸ.ਐੱਸ.ਪੀ. ਨਵਾਂਸ਼ਹਿਰ ਤੁਸ਼ਾਰ ਗੁਪਤਾ ਵੱਲੋਂ ਜ਼ਿਲੇ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਔੜ ਪੁਲਸ ਨੇ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਔੜ ਦੇ ਐੱਸ.ਐੱਚ.ਓ. ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਐੱਸ.ਆਈ. ਹੁਸਨ ਲਾਲ ਸਮੇਤ ਏ.ਐੱਸ.ਆਈ. ਨਿਰਮਲ ਕੁਮਾਰ ਅਤੇ ਪ੍ਰਵੇਸ਼ ਕੁਮਾਰ ਦੇ ਜੀ.ਐੱਨ. ਪਾਰਕ ਔੜ ਨੇੜੇ ਸ਼ੱਕੀ ਵਿਅਕਤੀਆਂ ਦੀ ਨਿਗਰਾਨੀ ਸਬੰਧੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਪੈਦਲ ਆ ਰਿਹਾ ਇਕ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਉਸ ਨੇ ਹੱਥ ਵਿਚ ਫੜੇ ਲਿਫਾਫੇ ਨੂੰ ਇਕ ਪਾਸੇ ਸੁੱਟ ਦਿੱਤਾ।
ਪੁਲਸ ਨੇ ਸ਼ੱਕ ਦੇ ਆਧਾਰ ’ਤੇ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਨਿਖਲ ਕੁਮਾਰ ਪੁੱਤਰ ਜਸਵੰਤ ਸਿੰਘ ਵਾਸੀ ਨਿੰਮ ਵਾਲਾ ਚੌਕ ਨਵਾਂਸ਼ਹਿਰ ਵਜੋਂ ਹੋਈ ਹੈ।
ਪੁਲਸ ਨੇ ਨਸ਼ਾ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕੀਤਾ
NEXT STORY