ਨਵਾਂਸ਼ਹਿਰ (ਤ੍ਰਿਪਾਠੀ) : ਥਾਣਾ ਔੜ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਵਜੋਂ ਵਰਤੇ ਜਾਂਦੇ 5 ਟੀਕਿਆਂ ਅਤੇ 1 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਗਰਚਾ ਤੋਂ ਨਹਿਰ ਸੂਆ ਦੇ ਨਾਲ ਲੱਗਦੇ ਪਿੰਡ ਮੱਲ੍ਹਪੁਰ ਵੱਲ ਜਾ ਰਹੀ ਸੀ ਕਿ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਗਈ, ਜਿਸ ਨੂੰ ਦੇਖ ਕੇ ਇਕ ਵਿਅਕਤੀ ਘਬਰਾ ਗਿਆ ਅਤੇ ਪੁਲਸ ਪਾਰਟੀ ਨੇ ਆਪਣੀ ਜੈਕੇਟ ਵਿਚੋਂ ਇਕ ਲਿਫਾਫਾ ਕੱਢ ਕੇ ਹੇਠਾਂ ਸੁੱਟ ਦਿੱਤਾ।
ਏ.ਐੱਸ.ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 5 ਨਸ਼ੀਲੇ ਟੀਕੇ ਅਤੇ 1 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ.ਐੱਚ.ਓ. ਨੇ ਦੱਸਿਆ ਕਿ ਕਾਬੂ ਦੋਸ਼ੀ ਦੀ ਪਛਾਣ ਪਵਨ ਕੁਮਾਰ ਵਾਸੀ ਮੱਲ੍ਹਪੁਰ ਵਜੋਂ ਹੋਈ ਹੈ। ਕਾਬੂ ਦੋਸ਼ੀ ਖਿਲਾਫ ਐੱਨ.ਡੀ.ਪੀ.ਐੱਸ. ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਭਿਆਨਕ ਹਾਦਸੇ ਨੇ ਘਰ 'ਚ ਪਵਾਏ ਵੈਣ, ਗੱਡੀਆਂ ਦੇ ਉੱਡੇ ਪਰਖੱਚੇ, ਮਾਂ ਦੀਆਂ ਅੱਖਾਂ ਸਾਹਮਣੇ ਮਾਸੂਮ ਧੀ ਦੀ ਹੋਈ ਮੌਤ
NEXT STORY