ਨਵਾਂਸ਼ਹਿਰ (ਤ੍ਰਿਪਾਠੀ) : 5 ਲੱਖ ਰੁਪਏ ਦੇ ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਤਲਾਕ ਦੇਣ ਦੀ ਧਮਕੀ ਦੇ ਕੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲਸ ਨੇ ਪ੍ਰਵਾਸੀ ਭਾਰਤੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਏ.ਡੀ.ਜੀ.ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਹਰਜਿੰਦਰ ਕੌਰ ਪਤਨੀ ਜਗਦੀਸ਼ ਸਿੰਘ ਵਾਸੀ ਫਗਵਾੜਾ, ਕਸ਼ਮੀਰ ਰਾਮ ਪੁੱਤਰੀ ਮਹਿਮੂਦਪੁਰ ਥਾਣਾ ਮਹਿਮੂਦਪੁਰ ਨੇ ਦੱਸਿਆ ਕਿ ਉਸਦਾ ਵਿਆਹ 4 ਨਵੰਬਰ 2019 ਉਕਤ ਕੈਨੇਡੀਅਨ ਨਾਗਰਿਕ ਜਗਦੀਸ਼ ਸਿੰਘ ਪੁੱਤਰ ਹਰਮੇਲ ਸਿੰਘ ਨਾਲ ਹੋਇਆ ਸੀ। ਵਿਆਹ ਸਮੇਂ ਉਸਦੇ ਪਰਿਵਾਰ ਨੇ ਆਪਣੀ ਸਮਰੱਥਾ ਤੋਂ ਵੱਧ ਦਾਜ ਦਿੱਤਾ ਸੀ ਅਤੇ ਮੰਗ ਅਨੁਸਾਰ ਪੈਲੇਸ ਵਿਚ ਬਰਾਤ ਦੀ ਆਓ ਭਗਤ ਕੀਤੀ ਸੀ। ਉਸਨੇ ਦੱਸਿਆ ਕਿ ਵਿਆਹ ਤੋਂ ਇਕ ਮਹੀਨੇ ਬਾਅਦ ਉਸਦਾ ਪਤੀ ਕੈਨੇਡਾ ਵਾਪਸ ਚਲਾ ਗਿਆ। ਉਸਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸਨੇ ਆਪਣੇ ਸਹੁਰੇ ਘਰ ਲੜਕੀ ਨੂੰ ਜਨਮ ਦਿੱਤਾ। ਉਸਨੇ ਦੱਸਿਆ ਕਿ ਉਸਦੇ ਪਤੀ ਦੀ ਗੈਰ-ਮੌਜੂਦਗੀ ਵਿਚ ਉਸਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਉਸਦੇ ਪਤੀ ਨੂੰ ਉਸ ਬਾਰੇ ਗਲਤ ਗੱਲਾਂ ਦੱਸ ਕੇ ਨਾਰਾਜ਼ ਕਰ ਦਿੱਤਾ ਜਿਸ ਤੋਂ ਬਾਅਦ ਉਸਦੇ ਪਤੀ ਨੇ ਉਸ ਨਾਲ ਸੰਪਰਕ ਤੋੜ ਲਿਆ। ਉਸਨੇ ਦੱਸਿਆ ਕਿ ਨਵੰਬਰ 2020 ਵਿਚ ਉਹ ਆਪਣੇ ਮਾਪਿਆਂ ਨੂੰ ਮਿਲਣ ਆਈ ਸੀ ਜਿਸ ਤੋਂ ਬਾਅਦ ਉਸਦੇ ਸਹੁਰੇ ਪਰਿਵਾਰ ਨੇ ਉਸਨੂੰ ਘਰ ਵਾਪਸ ਨਹੀਂ ਆਉਣ ਦਿੱਤਾ। ਉਸਨੇ ਦੱਸਿਆ ਕਿ ਉਸਦੇ ਸਹੁਰਿਆਂ ਨੇ ਉਸਨੂੰ ਵਾਪਸ ਲਿਆਉਣ ਲਈ 5 ਲੱਖ ਰੁਪਏ ਦੀ ਮੰਗ ਕੀਤੀ ਜਦੋਂ ਇਹ ਮੰਗ ਪੂਰੀ ਨਾ ਹੋਈ ਤਾਂ ਉਸਨੇ ਤਲਾਕ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।
ਉਸਨੇ ਦੱਸਿਆ ਕਿ ਉਹ ਆਪਣੀ ਵਿਆਹੁਤਾ ਜ਼ਿੰਦਗੀ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰਦੀ ਰਹੀ ਪਰ ਉਸਦਾ ਸਹੁਰਾ ਪਰਿਵਾਰ ਦਾਜ ਦੀ ਮੰਗ ’ਤੇ ਅੜਿਆ ਰਿਹਾ। ਏ.ਡੀ.ਜੀ.ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐੱਸ.ਐੱਚ.ਓ. ਥਾਣਾ ਔਡ਼ ਵੱਲੋਂ ਉਕਤ ਸ਼ਿਕਾਇਤ ਦੀ ਪਡ਼ਤਾਲ ਕਰਨ ਉਪਰੰਤ ਥਾਣਾ ਔਡ਼ ਦੀ ਪੁਲਸ ਨੇ ਐੱਨ.ਆਰ.ਆਈ. ਪਤੀ ਜਗਦੀਸ਼ ਸਿੰਘ ਖਿਲਾਫ ਧਾਰਾ 498-ਏ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡਿਊਟੀ 'ਤੇ ਤਾਇਨਾਤ ਰੇਲਵੇ ਗੇਟਮੈਨ ਨਾਲ ਨੌਜਵਾਨਾਂ ਕੀਤੀ ਕੁੱਟਮਾਰ, ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਕੇ ਲੁੱਟਿਆ
NEXT STORY