ਕਾਠਗੜ੍ਹ (ਰਾਜੇਸ਼ ਸ਼ਰਮਾ)- ਬਲਾਚੌਰ-ਰੂਪਨਗਰ ਰਾਸ਼ਟਰੀ ਮਾਰਗ 'ਤੇ ਬੱਸ ਅੱਡਾ ਟੌਂਸਾ ਦੇ ਸਾਹਮਣੇ ਐਬੂਲੈਂਸ ਅਤੇ ਐਕਟਿਵਾ ਸਕੂਟਰੀ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਰਾਹਗੀਰ ਤੋਂ ਪ੍ਰਾਪਤ ਹੋਈ ਸੂਚਨਾ ਉਪਰੰਤ ਉਹ ਤੁਰੰਤ ਆਪਣੀ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਪਤਾ ਲੱਗਿਆ ਕਿ ਇਕ ਐਂਬੂਲੈਂਸ ਜਿਸ ਨੂੰ ਲਵਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਹਰੀਪੁਰ ਰੋਪੜ ਚਲਾ ਰਿਹਾ ਸੀ। ਉਹ ਬਲਾਚੌਰ ਸਾਈਡ ਤੋਂ ਰੋਪੜ ਵੱਲ ਜਾ ਰਿਹਾ ਸੀ।
ਇਹ ਵੀ ਪੜ੍ਹੋ: ਲੁਧਿਆਣਾ ਵਿਖੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਈਆਂ ਭਾਜੜਾਂ
ਉਥੇ ਹੀ ਇਕ ਐਕਟਵਾ ਸਕੂਟਰੀ ਸਵਾਰ ਸਨੀ ਗੁਪਤਾ ਪੁੱਤਰ ਅਸ਼ੋਕ ਗੁਪਤਾ ਵਾਸੀ ਬਨਾਂ ਥਾਣਾ ਕਾਠਗੜ੍ਹ ਚਲਾ ਰਿਹਾ ਸੀ ਅਤੇ ਇਹ ਵੀ ਬਲਾਚੌਰ ਸਾਈਡ ਤੋਂ ਰੋਪੜ੍ਹ ਸਾਈਡ ਜਾ ਰਿਹਾ ਸੀ ਪਰ ਜਦੋਂ ਇਹ ਦੋਵੇਂ ਵਾਹਨ ਉਕਤ ਸਥਾਨ 'ਤੇ ਪਹੁੰਚੇ ਤਾਂ ਐਂਬੂਲੈਂਸ ਨੇ ਐਕਟਿਵਾ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਨਾਲ ਐਕਟਿਵਾ ਚਾਲਕ ਸਨੀ ਗੁਪਤਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਪ੍ਰਾਈਵੇਟ ਵ੍ਹੀਕਲ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਰੋਪੜ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐੱਸ. ਐੱਸ. ਐੱਫ਼. ਟੀਮ ਨੇ ਐਂਬੂਲੈਂਸ ਨੂੰ ਰੋਡ ਤੋਂ ਸਾਈਡ 'ਤੇ ਕਰਵਾਇਆ ਅਤੇ ਦੋਵੇਂ ਵਾਹਨਾਂ ਨੂੰ ਆਸਰੋਂ ਚੌਂਕੀ ਦੇ ਹਵਾਲੇ ਕਰ ਦਿੱਤਾ ਗਿਆ। ਆਸਰੋਂ ਪੁਲਸ ਵੱਲੋਂ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸਿਆਸਤ 'ਚ ਹਲਚਲ! ਭਾਜਪਾ ਦੇ ਇਸ ਆਗੂ ਖ਼ਿਲਾਫ਼ ਹੋਈ ਵੱਡੀ ਕਾਰਵਾਈ, ਪਾਰਟੀ ’ਚੋਂ ਕੱਢਿਆ ਬਾਹਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੂਪਨਗਰ 'ਚ ਪਰਾਲੀ ਪ੍ਰਬੰਧਨ ਤਹਿਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ
NEXT STORY