ਬਲਾਚੌਰ/ਪੋਜੇਵਾਲ (ਤਰਸੇਮ ਕਟਾਰੀਆ) : ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਮਾਨਯੋਗ ਤੁਸ਼ਾਰ ਗੁਪਤਾ ਆਈ. ਪੀ. ਐੱਸ ਸੀਨੀਅਰ ਕਪਤਾਨ ਪੁਲਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਉਪ ਕਪਤਾਨ ਪੁਲਸ ਸਬ ਡਿਵੀਜ਼ਨ ਬਲਾਚੌਰ ਦੀ ਯੋਗ ਅਗਵਾਈ ਹੇਠ ਸਬ ਇੰਸਪੈਕਟਰ ਸਤਨਾਮ ਸਿੰਘ ਮੁੱਖ ਅਫਸਰ ਥਾਣਾ ਪੋਜੇਵਾਲ, ਸੜੋਆ ਚੌਂਕੀ ਇੰਚਾਰਜ ਐੱਚ ਸੀ ਜਗਦੀਪ ਕਟਾਰੀਆ ਸਮੇਤ ਪੁਲਸ ਵੱਲੋਂ 4.70 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਐੱਸਐੱਚਓ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ 'ਚ ਗਸਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਆ ਰਹੇ ਵਿਅਕਤੀਆਂ ਦੀ ਸ਼ੱਕ ਦੇ ਅਧਾਰ 'ਤੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 4.70 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ 'ਤੇ ਮੁਲਜ਼ਮ ਰਾਜਵਿੰਦਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਬਾਰਾਪੁਰ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸੁਰਿੰਦਰ ਕੁਮਾਰ ਪੁੱਤਰ ਤਰਸੇਮ ਸਿੰਘ ਵਾਸੀ ਬਖਲੌਰ ਥਾਣਾ ਮੁਕੰਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਖਿਲਾਫ ਮੁਕਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਾਣਾ ਬਲਾਚੌਰੀਆ ਦੀ ਮ੍ਰਿਤਕ ਦੇਹ ਪੁੱਜੀ ਘਰ, ਧਾਹਾਂ ਮਾਰ ਰੋ ਰਹੀ ਚੂੜੇ ਵਾਲੀ ਪਤਨੀ (ਵੀਡੀਓ)
NEXT STORY