ਨਵਾਂਸ਼ਹਿਰ (ਤ੍ਰਿਪਾਠੀ) : ਸਿਟੀ ਥਾਣਾ ਨਵਾਂਸ਼ਹਿਰ ਦੀ ਪੁਲਸ ਨੇ 5 ਕਿੱਲੋ ਗਾਂਜੇ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਐੱਸ.ਆਈ. ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿਚ ਨਵਾਂਸ਼ਹਿਰ ਤੋਂ ਗੜ੍ਹਸ਼ੰਕਰ ਜਾ ਰਹੀ ਸੀ ਤਾਂ ਮਹਿੰਦੀਪੁਰ ਸ਼ਮਸ਼ਾਨਘਾਟ ਨੇੜੇ ਦੋ ਨੌਜਵਾਨਾਂ ਨੂੰ ਇਕ ਭਾਰੀ ਪਲਾਸਟਿਕ ਬੈਗ ਲੈ ਕੇ ਆਉਂਦੇ ਦੇਖਿਆ ਗਿਆ। ਉਨ੍ਹਾਂ ਨੇ ਬੈਗ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਜਦੋਂ ਸੁੱਟੇ ਹੋਏ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 5 ਕਿਲੋ ਗਾਂਜਾ ਮਿਲਿਆ।
ਐੱਸ. ਆਈ. ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਸੰਨੀ ਪੁੱਤਰ ਸ਼ੰਕਰ ਰਾਮ ਅਤੇ ਦੀਪ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਐੱਸ.ਆਈ. ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕੇਜਰੀਵਾਲ ਨੇ ਪੰਜਾਬੀਆਂ ਤੋਂ ਲਏ 4 ਵੱਡੇ ਵਾਅਦੇ, ਬੋਲੇ-ਭਾਵੇਂ ਸਾਡੀ ਜਾਨ...(ਵੀਡੀਓ)
NEXT STORY