ਰੂਪਨਗਰ (ਵਿਜੇ ਸ਼ਰਮਾ) : ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ“ ਤਹਿਤ ਜ਼ਿਲਾ ਪੁਲਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1 ਦੇਸੀ ਪਿਸਟਲ 32 ਬੋਰ ਤੇ 2 ਜਿੰਦਾ ਕਾਰਤੂਸ ਬਰਾਮਦ ਕਰਕੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਸ ਵਲੋਂ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਦੀ ਲਗਾਤਾਰਤਾ ਵਿਚ ਵੱਖ-ਵੱਖ ਸਥਾਨਾ 'ਤੇ ਨਾਕਾਬੰਦੀਆਂ ਅਤੇ ਗਸਤਾ ਰਾਹੀਂ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵਲੋਂ ਬਲਵਿੰਦਰ ਸਿੰਘ ਉਰਫ ਲਵਲੀ ਵਾਸੀ ਪਿੰਡ ਬਹਿਰਾਮਪੁਰ ਜਿਮੀਂਦਾਰਾ ਅਤੇ ਜਗਦੀਪ ਸਿੰਘ ਵਾਸੀ ਪਿੰਡ ਮਾਜਰੀ ਜੱਟਾਂ ਜ਼ਿਲਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਤੇ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ ਐੱਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਸਦਰ ਰੂਪਨਗਰ ਵਲੋਂ ਚੈਕਿੰਗ ਦੌਰਾਨ ਰੋਬਿਨ ਸਿੰਘ ਵਾਸੀ ਪਿੰਡ ਘੀੜ ਥਾਣਾ ਨਾਲਾਗੜ੍ਹ ਜ਼ਿਲ੍ਹਾ ਸੋਲਨ (ਹਿਮਾਚਲ ਪ੍ਰਦੇਸ਼) ਦੀ ਕਾਰ ਵਿੱਚੋਂ 1 ਦੇਸੀ ਪਿਸਟਲ 32 ਬੋਰ ਤੇ 2 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਜਿਸ ਨੂੰ ਗ੍ਰਿਫਤਾਰ ਕਰਕੇ ਉਸ ਖ਼ਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਫਗਵਾੜਾ ਤੋਂ ਨੰਗਲ ਪਹੁੰਚੀ ਔਰਤ, ਨਹਿਰ ਕੰਢੇ ਚੱਪਲਾਂ ਉਤਾਰ ਧਰਤੀ ਨੂੰ ਕੀਤਾ ਸਲਾਮ, ਫਿਰ ਵੇਖਦੇ ਹੀ ਵੇਖਦੇ...
NEXT STORY