ਰੂਪਨਗਰ (ਵਿਜੇ ਸ਼ਰਮਾ) : ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਸ ਰੂਪਨਗਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗੌਰਵ ਯਾਦਵ ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਸ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਹਰਚਰਨ ਸਿੰਘ ਭੁੱਲਰ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਸ ਰੂਪਨਗਰ ਰੇਜ ਰੂਪਨਗਰ ਦੀ ਅਗਵਾਈ ਹੇਠ ਰੂਪਨਗਰ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਵਲੋ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਤੋ 1 ਦੇਸੀ ਕੱਟਾ 315 ਬੋਰ ਅਤੇ 4 ਜਿੰਦਾ ਰੋਂਦ, 1 ਚੋਰੀ ਕੀਤਾ ਮੋਟਰਸਾਇਕਲ ਅਤੇ 800 ਲੀਟਰ ਲਾਹਣ ਬਰਾਮਦ ਹੋਈ। ਲਾਹਣ ਨੂੰ ਪੁਲਸ ਨੇ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ। ਮੁਲਜ਼ਮਾੰ ਖਿਲਾਫ ਅਸਲਾ ਐਕਟ ਤੇ ਹੋਰ ਧਾਰਾਵਾਂ ਤਹਿਤ ਮੁੱਕਦਮੇ ਦਰਜ ਕੀਤੇ ਗਏ ਹਨ।
ਐੱਸ.ਐੱਸ.ਪੀ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਸ ਥਾਣਾ ਸਿਟੀ ਰੂਪਨਗਰ ਵੱਲੋ ਪਰਮਿੰਦਰ ਸਿੰਘ ਉਰਫ ਭਿੰਦਾ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਚੰਦਪੁਰ ਡਕਾਲਾ ਅਤੇ ਅਮਰਜੀਤ ਸਿੰਘ ਉਰਫ ਲਾਡੀ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਦਬੁਰਜੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 1 ਦੇਸੀ ਕੱਟਾ 315 ਬੋਰ ਅਤੇ 4 ਜਿੰਦਾ ਰੋਂਦ ਬਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮੁੱਕਦਮਾ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਵਲੋਂ ਅਜੈ ਕੁਮਾਰ ਉਰਫ ਬਾਣੀਆ ਪੁੱਤਰ ਨਰਿੰਦਰ ਕੁਮਾਰ ਅਤੇ ਸੁਸ਼ੀਲ ਕੁਮਾਰ ਉਰਫ ਸਾਹਿਲ ਪੁੱਤਰ ਰਜਿੰਦਰ ਕੁਮਾਰ ਵਾਸੀਆਨ ਕੁੱਚੀਗਰ ਮੁਹੱਲਾ ਵਾਰਡ ਨੰਬਰ 11 ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਇਕ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਗਿਆ, ਜਿਨ੍ਹਾਂ ਖਿਲਾਫ ਮਾਮਲਾ ਦਰਦ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਲੋਂ 4 ਡਰੰਮਾ ਵਿਚ 800 ਲੀਟਰ ਲਾਹਣ ਬਰਾਮਦ ਕੀਤੀ ਗਈ ਜਿਸ ਨੂੰ ਐਕਸਾਇਜ਼ ਇੰਸਪੈਕਟਰ ਦੀ ਹਾਜ਼ਰੀ ਵਿਚ ਮੌਕੇ 'ਤੇ ਨਸ਼ਟ ਕੀਤਾ ਗਿਆ ਅਤੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਸੜਕ ਕਿਨਾਰੇ ਖੜ੍ਹੇ ਨਾਬਾਲਗ ਲਈ ਕਾਲ ਬਣੀ ਕਾਰ! ਜ਼ਬਰਦਸਤ ਟੱਕਰ ਮਗਰੋਂ ਡਰਾਈਵਰ ਫਰਾਰ
NEXT STORY