ਮਹਿਲ ਕਲਾਂ (ਹਮੀਦੀ) – ਭਾਈ ਲਾਲੋ ਪੰਜਾਬੀ ਮੰਚ ਦੇ ਸੂਬਾਈ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਮਜ਼ਦੂਰਾਂ ਦੇ ਇਕ ਵਫਦ ਨੇ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਏ.ਡੀ.ਸੀ. ਬਰਨਾਲਾ ਸਤਵੰਤ ਸਿੰਘ ਨਾਲ ਮੁਲਾਕਾਤ ਕਰਦਿਆਂ ਮਜ਼ਦੂਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਜਾਣੂ ਕਰਵਾਇਆ। ਵਫਦ ਵੱਲੋਂ ਖ਼ਾਸ ਤੌਰ ‘ਤੇ ਮਨਰੇਗਾ ਐਕਟ ਅਧੀਨ ਮਜ਼ਦੂਰਾਂ ਨੂੰ ਕੰਮ ਦੀ ਘਾਟ, ਬੰਦ ਪਏ ਕੰਮਾਂ ਨੂੰ ਚਾਲੂ ਕਰਨ, ਕੀਤੇ ਕੰਮ ਦੇ ਬਕਾਏ ਪੈਸੇ ਜਾਰੀ ਕਰਨ ਸਮੇਤ ਹੋਰ ਮੰਗਾਂ ਉਠਾਈਆਂ ਗਈਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਦਿੱਤਾ Diwali ਦਾ ਤੋਹਫ਼ਾ!
ਇਸ ਦੌਰਾਨ ਏ.ਡੀ.ਸੀ. ਸਤਵੰਤ ਸਿੰਘ ਨੇ ਭਰੋਸਾ ਦਵਾਇਆ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਮਨਰੇਗਾ ਸਕੀਮ ਹੇਠ ਮਜ਼ਦੂਰਾਂ ਨੂੰ ਕੰਮ ਦਿੱਤਾ ਜਾ ਰਿਹਾ ਹੈ। ਜੇਕਰ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਲਿਖਤੀ ਰੂਪ ਵਿੱਚ ਪੇਸ਼ ਕੀਤਾ ਜਾਵੇ, ਤਾਂ ਜੋ ਉਸਦਾ ਹੱਲ ਸਰਕਾਰ ਤੱਕ ਭੇਜਿਆ ਜਾ ਸਕੇ। ਇਸ ਮੌਕੇ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਜੇਕਰ ਮਜ਼ਦੂਰਾਂ ਨੂੰ ਬਣਦਾ ਕੰਮ ਸਮੇਂ ਸਿਰ ਮਿਲੇ ਤਾਂ ਜਥੇਬੰਦੀਆਂ ਨੂੰ ਧਰਨਿਆਂ ਅਤੇ ਮੁਜ਼ਾਹਰਿਆਂ ਦਾ ਰਸਤਾ ਨਹੀਂ ਅਖ਼ਤਿਆਰ ਕਰਨਾ ਪਵੇ। ਪਰੰਤੂ ਸਰਕਾਰ ਅਤੇ ਅਫ਼ਸਰਸ਼ਾਹੀ ਦੇ ਲਾਪਰਵਾਹ ਰਵੱਈਏ ਕਾਰਨ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਲੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਬੀਡੀਪੀਓ ਮਹਿਲ ਕਲਾਂ ਸੁਖਜਿੰਦਰ ਸਿੰਘ, ਸਰਪੰਚ ਬਚਿੱਤਲ ਸਿੰਘ ਧਾਲੀਵਾਲ,ਜਥੇਬੰਦੀ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਸਹਿਜੜਾ, ਮੇਜਰ ਸਿੰਘ ਸਹਿਜੜਾ ਰੀਠਾ ਸਿੰਘ ਛੀਨੀਵਾਲ ਖੁਰਦ ਅਤੇ ਹੋਰ ਮਜ਼ਦੂਰ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Spouse Visa 'ਤੇ ਆਸਟ੍ਰੇਲੀਆ ਗਿਆ ਸੀ ਮੁੰਡਾ, ਵਹੁਟੀ ਤੋਂ ਅੱਕ ਕੇ...
NEXT STORY