ਭਵਾਨੀਗੜ੍ਹ, (ਵਿਕਾਸ ਮਿੱਤਲ)- ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਆਈ.ਏ.ਐਸ. ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਐਂਟੀ ਬੈਗਿੰਗ ਟਾਸਕ ਫੋਰਸ ਵੱਲੋਂ ਪ੍ਰਾਜੈਕਟ ‘ਜੀਵਨਜੋਤ 2.0’ ਤਹਿਤ ਬਾਲ ਭਿੱਖਿਆ ਨੂੰ ਰੋਕਣ ਲਈ ਚੈਕਿੰਗ ਅਭਿਆਨ ਚਲਾਇਆ ਗਿਆ। ਸਿਹਤ, ਸਿੱਖਿਆ ਤੇ ਪੁਲਸ ਵਿਭਾਗ ਦੇ ਸਹਿਯੋਗ ਨਾਲ ਚਲਾਏ ਗਏ ਇਸ ਅਭਿਆਨ ਦੌਰਾਨ ਟੀਮ ਨੇ ਭਵਾਨੀਗੜ੍ਹ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਅਚਨਚੇਤ ਚੈਕਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਜਾਣਕਾਰੀ ਇਕੱਤਰ ਕੀਤੀ।
ਇਸ ਮੌਕੇ ਟਾਸਕ ਫੋਰਸ ਦੀ ਟੀਮ ਵਿਚ ਪੁਲਸ ਵਿਭਾਗ ਤੋਂ ਸ਼ਵੀ ਕੁਮਾਰ ਤੇ ਸਿਮਰਨਜੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਅਮਨਦੀਪ ਸਿੰਘ ਤੇ ਸਿੱਖਿਆ ਵਿਭਾਗ ਤੋਂ ਹਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਕੁਮਾਰ ਨੇ ਵੀ ਅਭਿਆਨ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ। ਚੈਕਿੰਗ ਦੌਰਾਨ ਟੀਮ ਵੱਲੋਂ ਆਮ ਲੋਕਾਂ ਨੂੰ ਬਾਲ ਭਿੱਖਿਆ ਸਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਗਿਆ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਵੇ ਤਾਂ ਇਸ ਦੀ ਸੂਚਨਾ ਤੁਰੰਤ ਚਾਈਲਡ ਹੈਲਪਲਾਈਨ ਦੇ ਟੋਲ-ਫਰੀ ਨੰਬਰ 1098 ਜਾਂ ਸਬੰਧਤ ਵਿਭਾਗ ਨੂੰ ਦਿੱਤੀ ਜਾਵੇ।
ਅੰਤਰਰਾਸ਼ਟਰੀ ਬਾਕਸਰ ਪੰਕਜ ਸੈਣੀ ਬਣੇ ਸਬ-ਇੰਸਪੈਕਟਰ
NEXT STORY