ਸੰਗਰੂਰ (ਵਿਵੇਕ ਸਿੰਧਵਾਨੀ)– ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਅਮਿਤ ਬੈਂਬੀ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸੰਗਰੂਰ ’ਚ ਪ੍ਰੇਗਾਬਾਲੀਨ 75 ਐੱਮ. ਜੀ. (Pregaballin 75 mg) ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ’ਚ ਕਿਹਾ ਗਿਆ ਹੈ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕ੍ਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਹੁਕਮਾਂ ’ਚ ਦਰਜ ਹੈ ਕਿ ਸਿਵਲ ਸਰਜਨ ਵੱਲੋਂ ਆਪਣੇ ਪੱਤਰ ਰਾਹੀਂ ਧਿਆਨ ’ਚ ਲਿਆਂਦਾ ਗਿਆ ਹੈ ਕਿ ਪ੍ਰੇਗਾਬਾਲੀਨ ਕੰਟੇਨਿੰਗ 300 ਐੱਮ. ਜੀ. (Pregaballin containing 300 mg) ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ (ਸਿਗਨੇਚਰ ਦੇ ਨਾਂ ਨਾਲ ਵੀ ਜਾਣੀ ਜਾਂਦੀ ਹੈ) ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ। ਇਹ ਪਾਬੰਦੀ ਦੇ ਹੁਕਮ 4 ਨਵੰਬਰ 2025 ਤੱਕ ਲਾਗੂ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ 'ਚੋਂ ਸਵੇਰੇ-ਸਵੇਰੇ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫ਼ੈਲੀ ਸਨਸਨੀ
NEXT STORY