ਬਰਨਾਲਾ (ਵਿਵੇਕ ਸਿੰਧਵਾਨੀ): ਪਾਵਰਕੌਮ ਵੱਲੋਂ ਬਿਜਲੀ ਦੇ ਵਾਰ-ਵਾਰ ਲਗਾਏ ਜਾ ਰਹੇ ਕੱਟਾਂ ਤੋਂ ਤੰਗ ਆ ਕੇ ਬਰਨਾਲਾ ਜ਼ਿਲ੍ਹਾ ਇੰਡਸਟਰੀਜ਼ ਚੈਂਬਰ ਦੇ ਮੈਂਬਰਾਂ ਨੇ ਇਕ ਵੱਡਾ ਫ਼ੈਸਲਾ ਲਿਆ ਹੈ। ਚੈਂਬਰ ਦੇ ਮੈਂਬਰਾਂ ਨੇ ਆਪਣੀਆਂ-ਆਪਣੀਆਂ ਫੈਕਟਰੀਆਂ ਨੂੰ ਜਿੰਦਰੇ ਲਗਾ ਕੇ ਫੈਕਟਰੀ ਦੀਆਂ ਚਾਬੀਆਂ ਪਾਵਰਕੌਮ ਦੇ ਜ਼ਿਲ੍ਹਾ ਬਰਨਾਲਾ ਦੇ ਐਸਈ (ਸੁਪਰਡੈਂਟ ਇੰਜੀਨੀਅਰ) ਨੂੰ ਸੌਂਪਣ ਦਾ ਫ਼ੈਸਲਾ ਕੀਤਾ ਹੈ।
ਚੈਂਬਰ ਦੇ ਪ੍ਰਧਾਨ ਵਿਕਾਸ ਗੋਇਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਬਿਜਲੀ ਦੇ ਲਗਾਤਾਰ ਕੱਟਾਂ ਕਾਰਨ ਉਦਯੋਗਪਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਤਾਂ ਕੁਦਰਤੀ ਕਰੋਪੀ ਕਾਰਨ ਪਹਿਲਾਂ ਹੀ ਫੈਕਟਰੀਆਂ ਨੂੰ ਭਾਰੀ ਨੁਕਸਾਨ ਹੋਇਆ ਹੈ, ਅਤੇ ਹੁਣ ਬਿਜਲੀ ਦੇ ਕੱਟਾਂ ਕਾਰਨ ਉਤਪਾਦਨ ਵੀ ਸਹੀ ਢੰਗ ਨਾਲ ਨਹੀਂ ਹੋ ਪਾ ਰਿਹਾ, ਜਿਸ ਕਾਰਨ ਫੈਕਟਰੀ ਮਾਲਕ ਬਹੁਤ ਪਰੇਸ਼ਾਨ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਜ਼ਰੂਰੀ ਖ਼ਬਰ! 22 ਅਪ੍ਰੈਲ ਤੋਂ...
ਚੈਂਬਰ ਦੇ ਚੇਅਰਮੈਨ ਵਿਜੇ ਗਰਗ ਨੇ ਇਸ ਗੰਭੀਰ ਸਥਿਤੀ 'ਤੇ ਚਿੰਤਾ ਜ਼ਾਹਰ ਕਰਦਿਆਂ ਸੁਝਾਅ ਦਿੱਤਾ ਕਿ ਅਜਿਹੇ ਹਾਲਾਤਾਂ ਵਿਚ ਸਾਰੇ ਉਦਯੋਗਪਤੀਆਂ ਨੂੰ ਆਪਣੀਆਂ-ਆਪਣੀਆਂ ਫੈਕਟਰੀਆਂ ਵਿੱਚ ਜਿੰਦਰੇ ਲਗਾ ਕੇ ਚਾਬੀਆਂ ਪ੍ਰਸ਼ਾਸਨ ਨੂੰ ਸੌਂਪ ਦੇਣੀਆਂ ਚਾਹੀਦੀਆਂ ਹਨ, ਤਾਂ ਜੋ ਉਨ੍ਹਾਂ ਦੀ ਸਮੱਸਿਆ 'ਤੇ ਧਿਆਨ ਦਿੱਤਾ ਜਾ ਸਕੇ। ਪ੍ਰਧਾਨ ਵਿਕਾਸ ਗੋਇਲ ਨੇ ਅੱਗੇ ਦੱਸਿਆ ਕਿ ਮੰਗਲਵਾਰ ਸਵੇਰੇ 10:00 ਵਜੇ ਸਾਰੇ ਉਦਯੋਗਪਤੀ ਇਕੱਠੇ ਹੋ ਕੇ ਆਪਣੀਆਂ-ਆਪਣੀਆਂ ਫੈਕਟਰੀਆਂ ਦੀਆਂ ਚਾਬੀਆਂ ਐਸਈ ਪਾਵਰਕੌਮ ਨੂੰ ਸੌਂਪਣਗੇ। ਇਸ ਤੋਂ ਬਾਅਦ, ਉਦਯੋਗਪਤੀਆਂ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਵੀ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਨੂੰ ਲੈ ਕੇ ਇੱਕ ਮੰਗ ਪੱਤਰ ਸੌਂਪੇਗਾ, ਜਿਸ ਵਿਚ ਜਲਦੀ ਤੋਂ ਜਲਦੀ ਇਸ ਸਮੱਸਿਆ ਦਾ ਹੱਲ ਕਰਨ ਦੀ ਗੁਹਾਰ ਲਗਾਈ ਜਾਵੇਗੀ।
ਉਦਯੋਗਪਤੀਆਂ ਦਾ ਇਹ ਕਦਮ ਬਿਜਲੀ ਵਿਭਾਗ ਖਿਲਾਫ ਉਨ੍ਹਾਂ ਦੇ ਵਧਦੇ ਰੋਸ ਨੂੰ ਦਰਸਾਉਂਦਾ ਹੈ ਅਤੇ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਾਰਵਾਈ ਨਾਲ ਪ੍ਰਸ਼ਾਸਨ ਅਤੇ ਪਾਵਰਕੌਮ 'ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਦਾ ਦਬਾਅ ਬਣੇਗਾ। ਦੇਖਣਾ ਹੋਵੇਗਾ ਕਿ ਉਦਯੋਗਪਤੀਆਂ ਦੇ ਇਸ ਸਖ਼ਤ ਰੁਖ ਤੋਂ ਬਾਅਦ ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਕੀ ਕਦਮ ਚੁੱਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਨੇ ਮੰਡੀ ਦੇ ਦੌਰੇ 'ਤੇ ਪਹੁੰਚੇ ਡੀਜੀਐੱਮ ਸਾਹਮਣੇ ਖੋਲ੍ਹਿਆ ਸਮੱਸਿਆਵਾ ਦਾ 'ਪਿਟਾਰਾ'
NEXT STORY