ਤਪਾ ਮੰਡੀ (ਸ਼ਾਮ ਗਰਗ): ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜਾਗਰੂਕਤਾ ਵੈਨ ਸਬ ਡਵੀਜ਼ਨ ਤਪਾ ਵਿਖੇ ਪਹੁੰਚੀ। ਇਸ ਮੌਕੇ ਐੱਸ.ਡੀ.ਐੱਮ. ਤਪਾ ਗਗਨਦੀਪ ਸਿੰਘ ਨੇ ਲੋਕਾਂ ਨੂੰ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਨਗਣਨਾ ਨੂੰ ਡਿਜੀਟਲ ਅਤੇ ਆਸਾਨ ਬਣਾਉਣ ਲਈ ਆਨਲਾਈਨ ਸਵੈ-ਗਣਨਾ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਲੋਕ 30 ਨਵੰਬਰ 2026 ਤੱਕ ਅਧਿਕਾਰਤ ਪੋਰਟਲ ’ਤੇ ਆਪਣੇ ਅਤੇ ਪਰਿਵਾਰ ਦੇ ਵੇਰਵੇ ਦਰਜ ਕਰ ਸਕਦੇ ਹਨ। ਇਸ ਪ੍ਰਕਿਰਿਆ ਤਹਿਤ ਪਰਿਵਾਰ ਦੇ ਮੁਖੀ ਦਾ ਨਾਮ, ਮੋਬਾਈਲ ਨੰਬਰ, ਪਤਾ ਅਤੇ ਹੋਰ ਲੋੜੀਂਦੀ ਜਾਣਕਾਰੀ ਭਰਨ ਤੋਂ ਬਾਅਦ ਓ.ਟੀ.ਪੀ. ਰਾਹੀਂ ਤਸਦੀਕ ਕਰਨੀ ਹੋਵੇਗੀ। ਇਸ ਉਪਰੰਤ ਘਰ ਦੀ ਲੋਕੇਸ਼ਨ ਨਕਸ਼ੇ ’ਤੇ ਦਰਜ ਕਰਕੇ ਮਕਾਨ ਅਤੇ ਪਰਿਵਾਰਕ ਮੈਂਬਰਾਂ ਸਬੰਧੀ ਜਾਣਕਾਰੀ ਭਰਨੀ ਹੋਵੇਗੀ। ਫਾਰਮ ਜਮਹਾਂ ਹੋਣ ਉਪਰੰਤ 11 ਅੰਕਾਂ ਦਾ ਵਿਲੱਖਣ ਸਵੈ-ਗਣਨਾ ਜਿਸ ਨੂੰ ਸੁਰੱਖਿਅਤ ਰੱਖਣਾ ਜ਼ਰੂਰੀ ਹੈ।
ਐੱਸ.ਡੀ.ਐੱਮ. ਨੇ ਦੱਸਿਆ ਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ, ਜਦਕਿ 5 ਤੋਂ 9 ਜਨਵਰੀ ਤੱਕ ਪੁਨਰ ਨਿਰੀਖਣ ਹੋਵੇਗਾ। ਉਨ੍ਹਾਂ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਅਤੇ ਜਨਗਣਨਾ ਦੇ ਕੰਮ ਵਿੱਚ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਭਵਾਨੀਗੜ੍ਹ 'ਚ ਲੁੱਟ ਦੀ ਵੱਡੀ ਵਾਰਦਾਤ! ਘਰ 'ਚ ਵੜ ਕੇ ਪਰਿਵਾਰ 'ਤੇ ਹਮਲਾ
NEXT STORY