ਭਵਾਨੀਗੜ੍ਹ (ਵਿਕਾਸ ਮਿੱਤਲ) : ਪਿਛਲੇ ਦਿਨੀਂ ਭਵਾਨੀਗੜ੍ਹ ਵਿਖੇ ਵੇਅਰ ਹਾਊਸ ਦੇ ਗੁਦਾਮਾਂ ਨਾਲ ਲੱਗਦੇ ਮੋਹਨ ਨਗਰ ਵਿਚ ਇਕ ਚੌਕੀਦਾਰ ਦੇ ਅੰਨੇ ਕਤਲ ਦੀ ਗੁੱਥੀ ਨੂੰ ਪੁਲਸ ਨੇ ਸੁਲਝਾਉਂਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 7 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐੱਸ.ਐੱਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮਲੇ ਵਿਚ ਮੁਲਜ਼ਮਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ, ਸਪਲੈਂਡਰ ਮੋਟਰਸਾਇਕਲ, ਚੋਰੀ ਕੀਤੇ ਗਏ 4 ਪਾਈਪ ਲੋਹਾ, 1 ਝੰਡਾ ਤੇ ਮ੍ਰਿਤਕ ਦਾ ਮੋਬਾਈਲ ਬਰਾਮਦ ਕਰ ਲਿਆ। ਐੱਸਐੱਸਪੀ ਚਾਹਲ ਨੇ ਦੱਸਿਆ ਕਿ ਲੰਘੀ 7 ਅਪ੍ਰੈਲ ਨੂੰ ਪੁਲਸ ਨੂੰ ਇਤਲਾਹ ਮਿਲੀ ਕਿ ਰਾਮਜੀ ਸਿੰਘ ਵਾਸੀ ਬਾਲਦ ਕਲਾਂ ਮੋਹਨ ਨਗਰ ਭਵਾਨੀਗੜ੍ਹ ਵਿਖੇ ਇਕ ਪਲਾਟ ਵਿਚ ਬੋਰ ਲਗਾਉਣ ਵਾਲੀ ਮਸ਼ੀਨ ਦੀ ਰਾਖੀ ਕਰ ਰਿਹਾ ਸੀ ਜਿਸਦਾ 6-7 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਨਾਮਲੂਮ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ।
ਪੁਲਸ ਨੇ ਤਫਤੀਸ਼ ਦੌਰਾਨ ਮੁਕੱਦਮੇ ਨੂੰ ਟਰੇਸ ਕਰਕੇ ਹੋਏ ਮੁਲਜ਼ਮਾਂ ਅਸਨੇਹ ਪਾਠਕ ਪੁੱਤਰ ਸੁਭਾਸ਼ ਪਾਠਕ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ੍ਹ, ਸੂਰਜ ਕੁਮਾਰ ਪੁੱਤਰ ਬਾਲਕ ਰਾਮ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ੍ਹ, ਰਵਿੰਦਰ ਕੁਮਾਰ ਪੁੱਤਰ ਰਾਮਜੀਤ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ੍ਹ, ਮਨੂੰ ਵਰਮਾ ਪੁੱਤਰ ਪ੍ਰਕਾਸ਼ ਵਰਮਾ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ੍ਹ, ਨਿਤਿਸ਼ ਕੁਮਾਰ ਪੁੱਤਰ ਸਤੀਸ਼ ਰਾਏ ਵਾਸੀ ਬਿਧੀ ਚੰਦ ਕਲੋਨੀ ਮੰਡੀ ਗੋਬਿੰਦਗੜ੍ਹ, ਮੁੰਨਾ ਕੁਮਾਰ ਪੁੱਤਰ ਜੋਗਿੰਦਰ ਰਾਏ ਵਾਸੀ ਬਿਧੀ ਚੰਦ ਕਲੋਨੀ ਮੰਡੀ ਗੋਬਿੰਦਗੜ੍ਹ ਤੇ 1 ਜੁਬਨਾਇਲ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੰਜਾਬ 'ਚ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ, 4 ਤੋਂ 7 ਵਜੇ ਤੱਕ...
NEXT STORY