ਭਵਾਨੀਗੜ੍ਹ(ਕਾਂਸਲ) : ਨੇੜਲੇ ਪਿੰਡ ਘਰਾਚੋਂ ਵਿਖੇ ਅੱਜ ਸਵੇਰੇ ਉਸ ਸਮੇਂ ਸਥਿਤੀ ਪੂਰੀ ਤਰ੍ਹਾਂ ਤਨਾਅਪੂਰਨ ਹੋ ਗਈ ਜਦੋਂ ਪਿੰਡ ਦੇ ਬੱਸ ਅੱਡੇ ਦੇ ਅਰਾਮ ਘਰ ਵਾਲੀ ਥਾਂ ’ਚ ਇਕ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਦੀ ਪੁਲਸ ਫੋਰਸ ਵੱਲੋਂ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਪਿੰਡ ਦੀ ਪੰਚਾਇਤ ਵੱਲੋਂ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਦੇ ਆਧਾਰ 'ਤੇ ਭਾਰੀ ਪੁਲਸ ਫੋਰਸ ਦੀ ਤਾਇਨਾਤੀ ’ਚ ਪ੍ਰਸ਼ਾਸਨ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ ਪਰ ਮੌਕੇ 'ਤੇ ਮੌਜੂਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੇ ਪਰਿਵਾਰ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਪੀਲੇ ਪੰਜੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ, ਗ੍ਰਾਮ ਪੰਚਾਇਤ ਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਭੋਗ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਦੋ ਕਾਰਾਂ ਦੀ ਟੱਕਰ 'ਚ ਔਰਤ ਦੀ ਹੋਈ ਮੌਤ
ਇੰਨਾਂ ਹੀ ਨਹੀਂ ਜਦੋਂ ਪ੍ਰਸ਼ਾਸਨ ਨੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਲਈ ਜੇ.ਸੀ.ਬੀ ਨਾਲ ਕੰਧ ਨੂੰ ਢਹਾਉਣਾ ਸ਼ੁਰੂ ਕੀਤਾ ਤਾਂ ਕਿਸਾਨ ਆਗੂਆਂ ਨੇ ਵਿਰੋਧ 'ਚ ਜੇ.ਸੀ.ਬੀ 'ਤੇ ਚੜ੍ਹ ਕੇ ਕਾਰਵਾਈ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਤੇ ਪੁਲਸ ਵਿਚਕਾਰ ਝੜਪ ਹੋ ਗਈ, ਜਿਸ ਦੇ ਚੱਲਦਿਆਂ ਪੁਲਸ ਨੇ ਦਰਜਨ ਦੇ ਕਰੀਬ ਬੀ.ਕੇ.ਯੂ ਏਕਤਾ ਉਗਰਾਹਾਂ ਦੇ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ। ਪੁਲਸ ਤੇ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਪਤਾ ਲੱਗਣ ’ਤੇ ਬੀ.ਕੇ.ਯੂ.ਏਕਤਾ ਉਗਰਾਹਾਂ ਦੇ ਮੈਂਬਰਾਂ ਨੇ ਇਕੁੱਠੇ ਹੋ ਕੇ ਪਿੰਡ ‘ਚੋਂ ਲੰਘਦੀ ਸੁਨਾਮ-ਭਵਾਨੀਗੜ੍ਹ ਮੁੱਖ ਸੜਕ ਉਪਰ ਆਵਾਜਾਈ ਠੱਪ ਕਰਕੇ ਰੋਸ ਧਰਨਾ ਸ਼ੁਰੂ ਕਰਦਿਆਂ ਪੰਜਾਬ ਸਰਕਾਰ, ਪੰਜਾਬ ਪੁਲਸ, ਪਿੰਡ ਪੰਚਾਇਤ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ- ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਸ਼ਾਨਦਾਰ ਤੋਹਫਾ, ਮੁੱਖ ਮੰਤਰੀ ਨੇ ਕੀਤੇ ਤਿੰਨ ਵੱਡੇ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਮੋਹਿਤ ਅਗਰਵਾਲ ਨੇ ਕਿਹਾ ਪੁਲਸ ਵੱਲੋਂ ਕਿਸੇ ਵੀ ਵਿਅਕਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪੁਲਸ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਤੇ ਝਗੜਾ ਰੋਕਣ ਲਈ ਪ੍ਰਸ਼ਾਸਨ ਦੀ ਕਾਰਵਾਈ ’ਚ ਵਿਘਣ ਪਾ ਰਹੇ ਕੁਝ ਵਿਅਕਤੀਆਂ ਨੂੰ ਇਥੋਂ ਦੂਰ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਮੰਗੂ ਬਾਂਸਲ, ਥਾਣਾ ਮੁਖੀ ਇਸਪੈਕਟਰ ਪ੍ਰਦੀਪ ਸਿੰਘ ਬਾਜਵਾ ਸਮੇਤ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਸੰਬੰਧੀ ਪਰਿਵਾਰ ਨੇ ਆਪਣੇ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਬਜ਼ੁਰਗਾਂ ਵੱਲੋਂ ਪੁਰਾਣੇ ਸਮੇਂ ਪੰਚਾਇਤ ਦੀ ਰਜ਼ਾਮੰਦੀ ਨਾਲ ਆਪਣੇ ਘਰ ਦੀ ਕੰਧ ਤੇ ਬੱਸ ਅੱਡੇ ਦੀ ਕੰਧ ਸਾਂਝੀ ਕੱਢੀ ਸੀ। ਉਨ੍ਹਾਂ ਕੋਲ ਇਸ ਦੇ ਲਿਖਤੀ ਦਸਤਾਵੇਜ਼ ਵੀ ਪਏ ਸਨ ਪਰ ਫਿਰ ਵੀ ਮੌਜੂਦ ਪੰਚਾਇਤੀ ਨੇ ਕਥਿਤ ਤੌਰ ‘ਤੇ ਉਨ੍ਹਾਂ ਨਾਲ ਧੱਕੇਸ਼ਾਹੀ ਕਰਦਿਆਂ ਇਸ ਕੰਧ ਨੂੰ ਢਾਹ ਦਿੱਤਾ ਅਤੇ ਨਾਜਾਇਜ਼ ਕਬਜ਼ਾ ਕਰਨ ਦਾ ਝੂਠਾ ਦੋਸ਼ ਲਗਾ ਦਿੱਤਾ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸਾਬਕਾ ਫੌਜੀ ਦੀ ਸੋਸ਼ਲ ਮੀਡੀਆ ਪੋਸਟ 'ਤੇ ਭੜਕੀ ਪਿੰਡ ਦੀ ਸਰਪੰਚ, ਘਰ ਆ ਕੇ ਦਿੱਤੀਆਂ ਧਮਕੀਆਂ
NEXT STORY