ਸ਼ੇਰਪੁਰ (ਅਨੀਸ਼) : ਲੁਧਿਆਣਾ ਵਿਖੇ ਸੀ. ਐੱਮ. ਸੀ. ਕੰਪਨੀ ’ਚ ਹੋਈ ਕਰੋੜਾਂ ਰੁਪਏ ਦੀ ਲੁੱਟ ਨੇ ਪੂਰੇ ਸੂਬੇ ’ਚ ਸਨਸਨੀ ਫੈਲਾ ਦਿੱਤੀ ਸੀ ਪਰ ਲੁਧਿਆਣਾ ਦੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਆਈ. ਪੀ. ਐੱਸ. ਨੇ ਇਸ ਮਾਮਲੇ ਦੇ ਦੋਸ਼ੀਆਂ ਨੂੰ ਕੁਝ ਘੰਟਿਆਂ ’ਚ ਫੜਕੇ, ਜਿੱਥੇ ਪੰਜਾਬ ਪੁਲਸ ਦਾ ਸਿਰ ਮਾਣ ਨਾਲ ਉੱਚਾ ਕੀਤਾ, ਉਥੇ ਹੀ ਵਿਰੋਧੀਆਂ ਦੇ ਮੂੰਹ ਵੀ ਬੰਦ ਕਰ ਦਿੱਤੇ। ਜ਼ਿਕਰਯੋਗ ਹੈ ਕਿ ਮਨਦੀਪ ਸਿੰਘ ਸਿੱਧੂ ਇਕ ਧੜੱਲੇਦਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਨੇ ਬਹੁਤ ਹੀ ਗੰਭੀਰ ਕੇਸ ਆਪਣੀ ਸੂਝ-ਬੂਝ ਨਾਲ ਹੱਲ ਕੀਤੇ ਹਨ, ਜਿਸ ਕਾਰਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਨੂੰ ਸਨਅਤੀ ਸ਼ਹਿਰ ਲੁਧਿਆਣਾ ਦਾ ਪੁਲਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ- 8.49 ਕਰੋੜ ਰੁਪਏ ਦੀ ਲੁੱਟ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’ ਗ੍ਰਿਫ਼ਤਾਰ
ਸਿੱਧੂ ਨੇ ਆਪਣਾ ਅਹੁਜਾ ਸੰਭਾਲਦਿਆਂ ਹੀ ਲੁਧਿਆਣਾ ’ਚ ਵੱਡੇ ਸੁਧਾਰ ਕੀਤੇ। ਲੁਧਿਆਣਾ ਵਿਖੇ ਹੋਈ ਕਰੋੜਾਂ ਰੁਪਏ ਦੀ ਲੁੱਟ ਦੀ ਵਾਰਦਾਤ ਤੋਂ ਬਾਅਦ ਕਮਿਸ਼ਨਰ ਸਿੱਧੂ ਨੇ ਤੁਰੰਤ ਐਕਸ਼ਨ ਲੈਂਦਿਆਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਕੇ ਜਿੱਥੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਉਥੇ ਹੀ ਕਰੋੜਾਂ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਅਤੇ ਇਸ ਮਾਮਲੇ ਦੇ ਮਾਸਟਰ ਮਾਈਂਡ ਤੇ ਭਗੌੜੇ ਮਨਦੀਪ ਕੌਰ ਉਰਫ ਡਾਕੂ ਹਸੀਨਾ ਤੇ ਉਸਦੇ ਪਤੀ ਜਸਵਿੰਦਰ ਸਿੰਘ ਨੂੰ ਅੱਜ ਲੁਧਿਆਣਾ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਉੱਤਰਾਖੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਲੁੱਟ ਦੀ ਵਾਰਦਾਤ ਹੱਲ ਹੋਣ ਤੋਂ ਬਾਅਦ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਵਾਰਦਾਤ ਹੱਲ ਹੋਣ ਦੀ ਪੁਸ਼ਟੀ ਕੀਤੀ ਉੱਥੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਵੀ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਲੁਧਿਆਣਾ ਪੁਲਸ ਦੀ ਸ਼ਲਾਘਾ ਕੀਤੀ ਗਈ।
ਇਹ ਵੀ ਪੜ੍ਹੋ- ਵਿਦੇਸ਼ ਜਾਣ ਲਈ ਲੱਖਾਂ ਰੁਪਏ ਲੈ ਕੇ ਮੁੱਕਰੀ ਕੁੜੀ, ਮੁੰਡੇ ਨੇ ਕੀਤਾ ਉਹ ਜੋ ਕਿਸੇ ਸੋਚਿਆ ਨਾ ਸੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਬਰਨਾਲਾ 'ਚ PRTC ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਕੀਤਾ ਚੱਕਾ ਜਾਮ, ਖੱਜਲ-ਖੁਆਰ ਹੋਈਆਂ ਔਰਤਾਂ
NEXT STORY