ਮਹਿਲ ਕਲਾਂ (ਲਕਸ਼ਦੀਪ ਗਿੱਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹਲਕਾ ਕੋਆਰਡੀਨੇਟਰ ਗੁਰਮੇਲ ਸਿੰਘ ਮੌੜ ਨੇ, ਮਹਿਲ ਕਲਾਂ ਦੇ ਪਿੰਡ ਖਿਆਲੀ ਵਿਖੇ ਹੋਈ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਵਿਚ ਕਿਹਾ ਕਿ ਪੰਜਾਬ ਅੰਦਰ ਦਿਨ ਬ ਦਿਨ ਲਾਅ ਐਂਡ ਆਰਡਰ ਦੀ ਸਥਿਤੀ ਬਦ-ਤੋਂ-ਬਦਤਰ ਹੁੰਦੀ ਜਾ ਰਹੀ ਹੈ। ਜਿਸ ਦੀ ਸਿੱਧੇ ਤੌਰ 'ਤੇ ਮੌਜੂਦਾ ਰਾਜ ਸਰਕਾਰ ਜ਼ਿੰਮੇਵਾਰ ਹੈ। ਆਏ ਦਿਨਪੰਜਾਬ ਅੰਦਰ ਕਤਲ ਲੁੱਟ ਖੋਹ, ਚੋਰੀਆਂ ਦੀਆਂ ਵਾਰਦਾਤਾਂ ਸ਼ਰੇਆਮ ਹੋ ਰਹੀਆਂ ਹਨ । ਨਸ਼ੇ ਦੀ ਭਰਮਾਰ ਵੀ ਸ਼ਰੇਆਮ ਹੋ ਰਹੀ ਹੈ। ਸਰਕਾਰ ਦੇ ਚਾਰ ਸਾਲ ਬੀਤੇ ਜਾਣ ਦੇ ਬਾਵਜੂਦ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ। ਪੰਜਾਬ ਦੇ ਲੋਕ, ਬਦਲਾਅ ਦੇ ਨਾਂ ਤੇ ਲੈ ਕੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਠੱਗਿਆ ਮਹਿਸੂਸ ਕਰ ਰਹੇ ਹਨ।
ਪਹਿਲਾਂ ਦੀਆਂ ਸਰਕਾਰਾਂ ਵੱਲੋਂ ਚਲਾਈਆਂ ਲੋਕ ਹਿੱਤ ਦੀਆਂ ਸਕੀਮਾਂ ਨੂੰ ਇਕ-ਇਕ ਕਰਕੇ ਬੰਦ ਕੀਤਾ ਜਾ ਰਿਹਾ ਅਤੇ ਸਰਕਾਰ ਕੇਂਦਰ ਦੀਆਂ ਸਕੀਮਾਂ ਨੂੰ ਆਪਣੀਆਂ ਸਕੀਮਾਂ ਦੱਸ ਕੇ ਟਾਈਮ ਚਲਾ ਰਹੀ ਹੈ। ਲੋਕ ਆਪਣੇ ਹੀ ਰਾਜ ਅੰਦਰ ਰਹਿ ਕੇ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਅਮਨ ਕਾਨੂੰਨ ਨੂੰ ਬਹਾਲ ਕੀਤਾ ਜਾਵੇਗਾ।
ਪਿੰਡ ਗਹਿਲ ਵਿਖੇ ਭਾਰਤਮਾਲਾ ਰੋਡ ਦਾ ਕੰਮ ਰੁਕਿਆ, ਰੱਖੀਆਂ ਗਈਆਂ ਇਹ ਮੰਗਾਂ
NEXT STORY