ਮਾਲੇਰਕੋਟਲਾ (ਸ਼ਹਾਬੂਦੀਨ) : ਐਲੂਮੀਨੀਅਮ ਦੇ ਭਾਂਡਿਆਂ ’ਚ ਪਕਾਏ ਜਾਣ ਵਾਲੇ ਖਾਣੇ ਨਾਲ ਬੱਚਿਆਂ ਦੀ ਸਿਹਤ ਨੂੰ ਹੋਣ ਵਾਲੇ ਸੰਭਾਵਿਤ ਨੁਕਸਾਨ ਨੂੰ ਰੋਕਣ ਲਈ ਪਿਛਲੇ ਦਿਨਾਂ ਦੌਰਾਨ ਸਿੱਖਿਆ ਵਿਭਾਗ ਦੀ ਮਿਡ-ਡੇ-ਮੀਲ ਸੋਸਾਇਟੀ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਕੇ ਕਿਹਾ ਸੀ ਕਿ ਬੱਚਿਆਂ ਦਾ ਮਿਡ-ਡੇ-ਮੀਲ ਐਲੂਮੀਨੀਅਮ ਦੇ ਭਾਂਡਿਆਂ ’ਚ ਨਾ ਬਣਾਇਆ ਜਾਵੇ। ਦੱਸ ਦੇਈਏ ਕਿ ਸਕੂਲਾਂ ’ਚ ਮਿਡ-ਡੇ-ਮੀਲ ਖਾਣਾ ਤਿਆਰ ਕਰਨ ਅਤੇ ਪਰੋਸਣ ਲਈ ਆਮ ਤੌਰ ’ਤੇ ਐਲੂਮੀਨੀਅਮ ਦੇ ਭਾਂਡਿਆਂ ਦੀ ਹੀ ਵਰਤੋਂ ਹੀ ਕੀਤੀ ਜਾਂਦੀ ਹੈ। ਹਾਲਾਂਕਿ ਇਹ ਸਰਵ ਪ੍ਰਮਾਣਿਤ ਤੱਥ ਹੈ ਕਿ ਐਲੂਮੀਨੀਅਮ ਇਕ ਜ਼ਹਿਰੀਲੀ ਧਾਤੂ ਹੈ ਅਤੇ ਲੰਮੇ ਸਮੇਂ ਤੱਕ ਇਸ ਦੇ ਸੰਪਰਕ ’ਚ ਰਹਿਣ ਨਾਲ ਸਿਹਤ ’ਤੇ ਉਲਟਾ ਅਸਰ ਪੈ ਸਕਦਾ ਹੈ। ਜਿਸ ਨਾਲ ਅਨੀਮੀਆ, ਮਾਨਸਿਕ ਕਮਜ਼ੋਰੀ ਅਤੇ ਹੋਰ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਕੋਟ ਕੀਤੇ ਐਲੂਮੀਨੀਅਮ ਦੇ ਭਾਂਡਿਆਂ ’ਚ ਖਾਣਾ ਬਣਾਉਣ ਨਾਲ ਧਾਤੂ ਭੋਜਨ ’ਚ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅਵਤਾਰ ਖੰਡਾ ਦੀ ਮੌਤ ਤੋਂ ਪਹਿਲਾਂ ਸੁਨਕ ਨੇ ਬਰਤਰਫ ਕੀਤਾ ਸੀ ਭਾਰਤੀ ਖੁਫ਼ੀਆ ਅਧਿਕਾਰੀ
ਇਕ ਪਾਸੇ ਤਾਂ ਸਕੂਲੀ ਬੱਚਿਆਂ ਨੂੰ ਸਿਹਤਮੰਦ ਅਤੇ ਸੁਰੱਖਿਅਤ ਖਾਣਾ ਦੇਣ ਲਈ ਸਰਕਾਰ ਅਜਿਹੇ ਲੋਕ ਹਿਤੈਸ਼ੀ ਫ਼ੈਸਲੇ ਕਰ ਰਹੀ ਹੈ। ਦੂਜੇ ਪਾਸੇ ਜੇਕਰ ਗੱਲ ਸੂਬੇ ’ਚ ਚੱਲਦੇ ਆਂਗਣਵਾੜੀ ਸੈਂਟਰਾਂ ਦੀ ਕੀਤੀ ਜਾਵੇ ਤਾਂ ਲੋਕ ਸਵਾਲ ਚੁੱਕ ਰਹੇ ਹਨ। ਕੁਝ ਅਤਿ ਜ਼ਰੂਰੀ ਲੋੜੀਂਦੀਆਂ ਸਹੂਲਤਾਂ ਤੋਂ ਵੀ ਵਾਂਝੇ ਚੱਲਦੇ ਇਨ੍ਹਾਂ ਸੈਂਟਰਾਂ ਵਿਚਲੇ ਮਾਸੂਮ ਬੱਚਿਆਂ ਅਤੇ ਗਰਭਵਤੀ ਔਰਤਾਂ ਸਮੇਤ ਘਰਾਂ ’ਚ ਰਹਿੰਦੇ 0 ਤੋਂ 3 ਸਾਲ ਦੇ ਬੱਚਿਆਂ ਲਈ ਆਂਗਣਵਾੜੀ ਸੈਂਟਰਾਂ ਰਾਹੀਂ ਮਾੜੀ ਖੁਰਾਕ ਸਮੱਗਰੀ (ਫੀਡ) ਭੇਜੀ ਜਾਂਦੀ ਹੈ।
ਇਹ ਵੀ ਪੜ੍ਹੋ : ਡੌਂਕੀ ਲਾ ਕੇ 1000 ਬੰਦਾ ਟੱਪ ਗਿਆ ਮੈਕਸੀਕੋ ਬਾਰਡਰ, ਛੋਟੋ-ਛੋਟੇ ਬੱਚੇ ਵੀ ਸ਼ਾਮਲ, ਵੇਖੋ ਵੀਡੀਓ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਬੰਧਤ ਵਿਭਾਗ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦਾ ਆਪਣੇ ਆਂਗਣਵਾੜੀ ਸੈਂਟਰਾਂ ਨੂੰ ਫੀਡ ਦੀ ਸਪਲਾਈ ਕਰਨ ਲਈ ਸੂਬਾ ਪੱਧਰ ’ਤੇ ਮਾਰਕਫੈੱਡ ਵਿਭਾਗ ਨਾਲ ਸਮਝੌਤਾ ਹੈ। ਮਾਰਕਫੈੱਡ ਦੇ ਪੰਜਾਬ ਭਰ ’ਚ ਆਪਣੇ ਖਾਧ ਪਦਾਰਥਾਂ ਦੇ ਸਟੋਰ ਵੀ ਚੱਲਦੇ ਹਨ। ਇਨ੍ਹਾਂ ਦੋਵੇਂ ਵਿਭਾਗਾਂ ਸਮੇਤ ਅੱਗੇ ਸਪਲਾਈ ਦੇਣ ਵਾਲੀ ਏਜੰਸੀ ਦੀ ਕਥਿਤ ਆਪਸੀ ਮਿਲੀਭੁਗਤ ਤਹਿਤ ਆਂਗਣਵਾੜੀ ਸੈਂਟਰਾਂ ਨੂੰ ਜਿਹੜੀ ਫੀਡ ਸਪਲਾਈ ਕੀਤੀ ਜਾਂਦੀ ਹੈ। ਇਸ ਮਾਮਲੇ ਸਬੰਧੀ ਜਦੋਂ ਇਕ ਸਬੰਧਤ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕੋਈ ਤਸੱਲੀਬਖਸ਼ ਜਵਾਬ ਨਾ ਦਿੰਦੇ ਹੋਏ ਇਸ ਬਾਰੇ ਉੱਪਰ ਬੈਠੇ ਵੱਡੇ ਵਿਭਾਗੀ ਅਧਿਕਾਰੀਆਂ ਦੇ ਪਾਲੇ ’ਚ ਗੇਂਦ ਸੁੱਟ ਕੇ ਆਪਣਾ ਪੱਲਾ ਛੁਡਾ ਲਿਆ।
ਇਹ ਵੀ ਪੜ੍ਹੋ : ਪੰਜਾਬ ’ਚ ਏਡਜ਼ ਦੇ ਹੈਰਾਨ ਕਰਨ ਵਾਲੇ ਅੰਕੜੇ, ਬੇਹੱਦ ਚਿੰਤਾਜਨਕ ਰਿਪੋਰਟ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ 'ਚ ਬੱਚਿਆਂ ਦੇ ਬੀਮਾਰ ਹੋਣ 'ਤੇ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਖ਼ੁਦ ਹੋਏ Live (ਵੀਡੀਓ)
NEXT STORY