ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ) : ਅਫ਼ਸਰਸ਼ਾਹੀ ਦੀਆਂ ਗ਼ਲਤੀਆਂ ਦਾ ਖਮਿਆਜ਼ਾ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਪ੍ਰੀ-ਮੈਟ੍ਰਿਕ ਵਜ਼ੀਫਾ ਫਾਰ ਐੱਸ. ਸੀ. ਐਂਡ ਅਦਰਜ਼ ਸਕੀਮ ਤਹਿਤ ਪੰਜਾਬ ਫਾਇਨਾਂਸ ਸਿਸਟਮ ਪੋਰਟਲ ਰਾਹੀਂ ਯੋਗ ਲਾਭਪਾਤਰੀ ਵਿਦਿਆਰਥੀਆਂ ਦੇ ਖਾਤੇ ’ਚ 1400/ ਰੁਪਏ ਪ੍ਰਤੀ ਵਿਦਿਆਰਥੀ ਰਾਸ਼ੀ ਜਮਾਂ ਕੀਤੀ ਜਾਣੀ ਬਣਦੀ ਸੀ ਪਰ ਵਿਭਾਗ ਦੀ ਅਣਗਹਿਲੀ ਕਾਰਨ 23001 ਵਿਦਿਆਰਥੀਆਂ ਦੇ ਖਾਤੇ ’ਚ ਦੁੱਗਣੀ ਅਤੇ 694 ਵਿਦਿਆਰਥੀਆਂ ਦੇ ਖਾਤੇ ’ਚ ਤਿੰਨ ਗੁਣਾ ਰਾਸ਼ੀ ਜਮਾਂ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਪਟਵਾਰੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਣੀ ਗ਼ਲਤੀ ਛੁਪਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ ਸਕੂਲ ਮੁਖੀਆਂ ਨੂੰ 20 ਅਕਤੂਬਰ ਤੱਕ ਇਹ ਰਾਸ਼ੀ ਵਿਦਿਆਰਥੀਆਂ ਤੋਂ ਰਿਕਵਰ ਕਰ ਕੇ ਜਮਾਂ ਕਰਾਉਣ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ। ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜਪਾਲ ਨੇ ਵਿਭਾਗੀ ਅਣਗਹਿਲੀ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਰਾਸ਼ੀ ਦਾ ਬੋਝ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀਆਂ ਜੇਬਾਂ ’ਤੇ ਪਵੇਗਾ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਨੂੰ ਲੈ ਕੇ ਵੱਡਾ ਖ਼ੁਲਾਸਾ, ਗ੍ਰਿਫ਼ਤਾਰ ਵਿਅਕਤੀਆਂ ਨੇ ਖੋਲ੍ਹ 'ਤਾ ਸਾਰਾ ਕੱਚਾ-ਚਿੱਠਾ
ਉਨ੍ਹਾਂ ਦੱਸਿਆ ਕਿ ਇਹ ਰਾਸ਼ੀ 2022-23 ਦੇ ਲਾਭਪਾਤਰੀਆਂ ਦੀ ਹੈ ਅਤੇ ਇਨ੍ਹਾਂ ’ਚੋਂ ਕਾਫ਼ੀ ਵਿਦਿਆਰਥੀ ਦਸਵੀਂ ਜਮਾਤ ਪਾਸ ਕਰਨ ਉਪਰੰਤ ਸਕੂਲ ਛੱਡ ਚੁੱਕੇ ਹਨ, ਕੁਝ ਸਕੂਲਾਂ ’ਚ ਪ੍ਰਵਾਸੀ ਮਜ਼ਦੂਰਾਂ ਦੇ ਬੱਚੇ ਆਪਣੇ ਮਾਪਿਆਂ ਨਾਲ ਪਿੱਤਰੀ ਰਾਜਾਂ ’ਚ ਪਰਤ ਚੁੱਕੇ ਹਨ ਅਤੇ ਕੁਝ ਬੱਚਿਆਂ ਦੇ ਮਾਪੇ ਨਰਮੇ ਦੀ ਚੁਗਾਈ ਲਈ ਹੋਰ ਥਾਵਾਂ ’ ਤੇ ਚਲੇ ਗਏ ਹਨ ਜਿਸ ਕਾਰਨ ਇਸ ਤਰ੍ਹਾਂ ਰਿਕਵਰੀਆਂ ਕਰਨਾ ਬੇਹੱਦ ਮੁਸ਼ਕਿਲ ਹੈ ਅਤੇ ਇਸ ਫ਼ਰਮਾਨ ਸਕੂਲ ਮੁਖੀਆਂ ਲਈ ਸਿਰਦਰਦੀ ਬਣ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਨਾਂ ਲਏ ਬਿਨਾਂ ਘੇਰਿਆ ਸੁਖਪਾਲ ਖਹਿਰਾ, ਕਹੀ ਵੱਡੀ ਗੱਲ
ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਅਣਗਹਿਲੀ ਕਰਨ ਵਾਲੇ ਉੱਚ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਸਾਰੇ ਯੋਗ ਵਿਦਿਆਰਥੀਆਂ ਨੂੰ ਬਕਾਇਆ ਵਜ਼ੀਫਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਨੇ ਇਨ੍ਹਾਂ ਵਿਦਿਆਰਥੀਆਂ ਤੋਂ ਰਿਕਵਰੀ ਕਰਨ ਦੀ ਇਸ ਰਾਸ਼ੀ ਨੂੰ ਸਬੰਧਤ ਵਿਦਿਆਰਥੀਆਂ ਦੇ ਭਵਿੱਖਤ ਵਜ਼ੀਫ਼ੇ ’ਚ ਐਡਜਸਟ ਕਰਨ ਦੀ ਮੰਗ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਿਊਬਵੈੱਲ ਦਾ ਕੁਨੈਕਸ਼ਨ ਟਰਾਂਸਫਰ ਕਰਨ ਲਈ ਐਕਸੀਅਨ ਨੇ ਲਏ 45 ਹਜ਼ਾਰ ਰੁਪਏ, ਵਿਜੀਲੈਂਸ ਵੱਲੋਂ ਕਾਬੂ
NEXT STORY