ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਟ੍ਰੈਫਿਕ 'ਚ ਵਿਘਨ ਪਾਉਣ ਦੇ ਦੋਸ਼ 'ਚ ਪੁਲਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤੇ ਹੈ। ਜਾਣਕਾਰੀ ਦਿੰਦਿਆਂ ਥਾਣਾ ਬਰਨਾਲਾ ਦੇ ਪੁਲਸ ਅਧਿਕਾਰੀ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਨੇ ਸੂਚਨਾ ਦਿੱਤੀ ਕਿ ਧਨੌਲਾ ਖੁਰਦ ਕੋਲ ਸ਼ਿਵਰਾਜ ਸਿੰਘ ਵਾਸੀ ਵੱਡੇ ਮੌੜ ਥਾਣਾ ਸ਼ਹਿਣਾ ਦਾ ਤੂੜੀ ਨਾਲ ਭਰਿਆ ਟਰੈਕਟਰ ਟਰਾਲੀ ਪਲਟਿਆ ਹੋਇਆ ਹੈ, ਜੋ ਆਮ ਲੋਕਾਂ ਦੀ ਆਵਾਜਾਈ ਵਿਚ ਵਿਘਨ ਪਾ ਰਿਹਾ ਹੈ। ਉਸ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨਸ਼ੀਲੇ ਪਦਾਰਥਾਂ ਸਮੇਤ ਪੰਜ ਵਿਅਕਤੀ ਕਾਬੂ, ਦੋ ਫਰਾਰ
NEXT STORY