ਲੌਂਗੋਵਾਲ (ਵਸ਼ਿਸ਼ਟ, ਵਿਜੇ) : ਭਾਰਤੀ ਕਿਸਨ ਯੂਨੀਅਨ (ਉਗਰਾਹਾਂ) ਦੇ ਧੜੱਲੇਦਾਰ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਬਰਖਾਤਗੀ ਤੋਂ ਬਾਅਦ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਪੰਜਾਬ ਭਰ ਦੇ ਕਿਸਾਨਾਂ ਨੇ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਇਕਜੁੱਟਤਾ ਨਾਲ ‘ਭਾਰਤੀ ਕਿਸਾਨ ਯੂਨੀਅਨ (ਏਕਤਾ) ਆਜ਼ਾਦ’ ਨਾਂ ਦੀ ਨਵੀਂ ਜਥੇਬੰਦੀ ਦਾ ਐਲਾਨ ਕੀਤਾ ਹੈ। ਬੀਤੇ ਦਿਨ ਸਵੇਰੇ ਹੀ ਵੱਖ-ਵੱਖ ਖੇਤਰਾਂ ’ਚੋਂ ਕਿਸਾਨ ਜੋਸ਼ੋ-ਖਰੋਸ਼ ਨਾਲ ਪੁਜਣੇ ਸ਼ੁਰੂ ਹੋ ਗਏ ਸਨ। ਮੰਚ ਤੋਂ ਨਵੇਂ ਕਿਸਾਨ ਸੰਗਠਨ ਦਾ ਝੰਡਾ, ਬੈਜ਼ ਅਤੇ ਸੋਸ਼ਲ ਮੀਡੀਆ ਪੇਜ਼ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ 9 ਮੈਂਬਰੀ ਕਾਰਜਕਾਰੀ ਕਮੇਟੀ ਦਾ ਐਲਾਨ ਕੀਤਾ ਗਿਆ, ਜਿਸ ’ਚ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ, ਮਨਜੀਤ ਸਿੰਘ ਨਿਆਲ, ਗੁਰਮੇਲ ਸਿੰਘ ਮਹੌਲੀ, ਗੁਰਦੇਵ ਸਿੰਘ ਗੱਜੂਮਾਜਰਾ, ਕਰਨੈਲ ਸਿੰਘ ਲੰਗ, ਗੁਰਪ੍ਰੀਤ ਕੌਰ ਬਰਾਸ, ਦੇਵਿੰਦਰ ਕੌਰ ਹਰਦਾਸਪੁਰਾ ਅਤੇ ਬਲਜੀਤ ਕੌਰ ਕਿਲ੍ਹਾ ਭਰੀਆਂ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀਕਾਂਡ ਦੇ ਅਹਿਮ ਗਵਾਹ ਹਾਕਮ ਸਿੰਘ ਫ਼ੌਜੀ ਦਾ ਦਿਹਾਂਤ
ਇਕੱਠ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਲੌਂਗੋਵਾਲ ਨੇ ਕਿਹਾ ਉਨ੍ਹਾਂ ਕਿਹਾ ਕਿ ਬਰਖਾਸਤਗੀ ਤੋਂ ਬਾਅਦ ਸਮੁੱਚੇ ਪੰਜਾਬ ਦੇ ਕਿਸਾਨਾਂ ਦੇ ਫਤਵੇ ਅਨੁਸਾਰ ਉਨ੍ਹਾਂ ਪੰਜਾਬ ਦੇ ਪਿੰਡ-ਪਿੰਡ ਜਾ ਕੇ ਲੋਕਾਂ ਦੀ ਰਾਏ ਲੈਣ ਉਪਰੰਤ ਹੀ ਨਵੇਂ ਸੰਗਠਨ ਦੇ ਗਠਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਦੇ ਵੀ ਜਥੇਬੰਦੀ ਦੇ ਵਿਧਾਨ ਤੋਂ ਉਲਟ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਜਥੇਬੰਦੀ ’ਚ ਚੱਲ ਰਹੇ ਗ਼ਲਤ ਵਰਤਾਰੇ ਦਾ ਡਟ ਕੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਜਥੇਬੰਦੀ ਕਿਸਾਨਾਂ ਦੀ ਮੰਗ ’ਤੇ ਕਿਸਾਨਾਂ ਵੱਲੋਂ ਕਿਸਾਨਾਂ ਲਈ ਹੀ ਹੋਂਦ ’ਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ- CBSE ਨੇ ਜਾਰੀ ਕੀਤੇ ਸਖ਼ਤ ਹੁਕਮ, ਜੇ ਕੀਤੀ ਇਹ ਗ਼ਲਤੀ ਤਾਂ ਦੇਣਾ ਪਵੇਗਾ ਜੁਰਮਾਨਾ
ਕਮੇਟੀ ਮੈਂਬਰ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ ਅਤੇ ਭਰਾਤਰੀ ਜਥੇਬੰਦੀਆਂ ਨਾਲ ਲੋਕ ਪੱਖੀ ਫ਼ੈਸਲਿਆਂ ਤੇ ਬੇਗਰਜ਼ ’ਤੇ ਬਿਨਾਂ ਸ਼ਰਤ ਹਮਾਇਤ ਕਰਨ ਅਤੇ ਸਾਂਝੇ ਸੰਘਰਸ਼ਾਂ ਵਲ ਪਹਿਲ ਕਰਦੇ ਰਹਾਂਗੇ। ਦਿਲਬਾਗ ਸਿੰਘ ਹਰੀਗੜ੍ਹ ਅਤੇ ਗੁਰਮੇਲ ਸਿੰਘ ਮਹੌਲੀ ਨੇ ਕਿਹਾ ਕਿ ਰੱਤ ਨਿਚੋੜ ਸਰਕਾਰੀ ਨੀਤੀਆਂ ਖ਼ਿਲਾਫ਼ ਪਿੰਡ-ਪਿੰਡ ਲਹਿਰ ਖੜ੍ਹੀ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਦੁਕਾਨ ’ਤੇ ਬੈਠੇ ਚਾਚੇ-ਭਤੀਜੇ ਤੋਂ 45 ਹਜ਼ਾਰ ਖੋਹ ਕੇ ਭੱਜੇ ਵਿਅਕਤੀ ਪੁਲਸ ਨੇ ਦਬੋਚੇ
NEXT STORY