ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ’ਚੋਂ ਲੰਘਦੀ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇਅ ਉਪਰ ਰਾਮਪੁਰਾ ਰੋਡ ਨਜ਼ਦੀਕ ਅੱਜ ਹਾਈਵੇਅ ਪਾਰ ਕਰਦੇ ਸਮੇਂ ਇਕ ਪੈਦਲ ਜਾ ਰਹੇ ਬਜ਼ੁਰਗ ਨੂੰ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਜ਼ੋਰਦਾਰ ਫੇਟ ਮਾਰ ਦੇਣ ਕਾਰਨ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਸਥਾਨਕ ਇੰਚਾਰਜ ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਇਕ ਬਜ਼ੁਰਗ ਮੱਘਰ ਸਿੰਘ ਉਮਰ 70 ਸਾਲ ਪੁੱਤਰ ਛੋਟਾ ਸਿੰਘ ਵਾਸੀ ਰਾਮਪੁਰਾ ਰੋਡ ਜਦੋਂ ਆਪਣੇ ਘਰ ਜਾਣ ਲਈ ਰਾਮਪੁਰਾ ਰੋਡ ਨਜ਼ਦੀਕ ਹਾਈਵੇਅ ਪਾਰ ਕਰ ਰਿਹਾ ਸੀ ਤਾਂ ਪਟਿਆਲਾ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਫੇਟ ਮਾਰ ਦਿੱਤੀ।
ਇਸ ਕਾਰਨ ਮੱਘਰ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਜਿਸ ਨੂੰ ਉਨ੍ਹਾਂ ਦੀ ਟੀਮ ਵੱਲੋਂ ਇਲਾਜ ਲਈ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਘਟਨਾ ਤੋਂ ਬਾਅਦ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਡੱਲੇਵਾਲ ਦੀ ਸਿਹਤ ਹੋਰ ਵਿਗੜੀ, ਡਾਕਟਰਾਂ ਨੇ ਹਾਲਤ ਬਾਰੇ ਦਿੱਤੀ ਨਵੀਂ ਰਿਪੋਰਟ
NEXT STORY