ਸੰਗਰੂਰ (ਵੈੱਬ ਡੈਸਕ, ਸਿੰਗਲਾ) : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ 31 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਜ਼ਿਲ੍ਹੇ ਭਰ ਵਿਚ 31 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਨ ਨੂੰ ਮੁੱਖ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ ਅਤੇ 31 ਜੁਲਾਈ ਵਾਲੇ ਦਿਨ ਜ਼ਿਲ੍ਹੇ ਦੇ ਸਾਰੇ ਸਕੂਲਾਂ/ਕਾਲਜਾਂ ਵਿਚ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਚਿੰਤਾ ਭਰੀ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਦਫ਼ਤਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਮਿਤੀ 31 ਜੁਲਾਈ, 2023 ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ, ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿਖੇ ਸੂਬਾ ਪੱਧਰ 'ਤੇ ਮਨਾਉਣ ਦਾ ਫ਼ੈਸਲਾ ਲਿਆ ਹੈ। ਇਸ ਲਈ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ, ਸਰਕਾਰੀ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਜੋ ਲੋਕ ਇਸ ਸਮਾਗਮ ਵਿੱਚ ਸ਼ਾਮਲ ਹੋ ਸਕਣ। ਹਾਲਾਂਕਿ ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ ਜਾਂ ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ/ਕਾਲਜਾਂ ਆਦਿ ਉੱਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਬੱਸ ਅੱਡੇ ਨੇੜੇ ਹੁੰਦੈ ਜਿਸਮ ਦਾ ਸੌਦਾ! ਦੇਹ ਵਪਾਰ ਕਰਨ ਵਾਲੀਆਂ 3 ਕੁੜੀਆਂ ਕਾਬੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
46 ਲੱਖ ਰੁਪਏ ਦਾ ਕਰਜ਼ਾ ਚੁੱਕ 10 ਦਿਨ ਪਹਿਲਾਂ ਕੈਨੇਡਾ ਭੇਜੇ ਇਕਲੌਤੇ ਪੁੱਤ ਦੀ ਅਚਾਨਕ ਮੌਤ
NEXT STORY