ਭਵਾਨੀਗੜ੍ਹ (ਵਿਕਾਸ) : ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਤਹਿਤ ਭਵਾਨੀਗੜ੍ਹ ਪੁਲਸ ਨੇ ਇਕ ਔਰਤ ਨੂੰ 36 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਥਾਣਾ ਭਵਾਨੀਗੜ੍ਹ ਦੇ ਏ.ਐੱਸ.ਆਈ ਪ੍ਰਿਤਪਾਲ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਇਲਾਕੇ ਦੇ ਪਿੰਡ ਖੇੜੀ ਗਿੱਲਾਂ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਮੌਜੂਦ ਸਨ। ਇਸ ਦੌਰਾਨ ਪੁਲਸ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਸ਼ਾਹਪੁਰ ਨੂੰ ਜਾਂਦੀ ਸੜਕ ’ਤੇ ਸਥਿਤ ਰਜਵਾਹਾ ਪੁਲੀ ਦੇ ਹੇਠਾਂ ਖਤਾਨਾਂ ਵਿਚ ਛੰਮੀ ਕੌਰ ਨਾਂ ਦੀ ਔਰਤ ਵੱਡੀ ਮਾਤਰਾ ਵਿਚ ਸ਼ਰਾਬ ਵੇਚ ਰਹੀ ਹੈ ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਔਰਤ ਨੂੰ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਕਾਬੂ ਕੀਤਾ ਜਾ ਸਕਦਾ ਹੈ।
ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਮੌਕੇ 'ਤੇ ਛਾਪਾਮਾਰੀ ਕਰਦਿਆਂ ਉਕਤ ਛੰਮੀ ਕੌਰ ਵਾਸੀ ਖੇੜੀ ਗਿੱਲਾਂ ਨੂੰ 36 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਔਰਤ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼ੰਭੂ ਬਾਰਡਰ ’ਤੇ ਕਿਸਾਨ ਦੀ ਮੌਤ
NEXT STORY