ਸ਼ੇਰਪੁਰ (ਅਨੀਸ਼) : ਬਲਾਕ ਸ਼ੇਰਪੁਰ ਦੇ ਪਿੰਡ ਘਨੌਰੀ ਕਲਾਂ ਵਿਖੇ ਵਿਆਹੁਤਾ ਔਰਤ ਵੱਲੋਂ ਆਪਣੇ ਪਤੀ ਵੱਲੋਂ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ਕਰਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ । ਮਾਮਲੇ ਦੇ ਤਫਤੀਸ਼ੀ ਅਫਸਰ ਏ.ਐੱਸ.ਆਈ ਜੈਬਰਾ ਨੰਦ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਬਲਜੀਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਗੁਵਾਰਾ ਜ਼ਿਲਾ ਮਾਲੇਰਕੋਟਲਾ ਵੱਲੋਂ ਦਰਜ ਕਰਵਾਏ ਬਿਆਨ ਅਨੁਸਾਰ ਉਸਦੀ ਭਤੀਜੀ ਮ੍ਰਿਤਕ ਰੀਨਾ ਰਾਣੀ ਦਾ ਵਿਆਹ ਕੁਲਵੰਤ ਸਿੰਘ ਉਰਫ ਬਿੱਟੂ ਪੁੱਤਰ ਭਗਵਾਨ ਸਿੰਘ ਵਾਸੀ ਘਨੌਰੀ ਕਲਾਂ ਜ਼ਿਲਾ ਸੰਗਰੂਰ ਨਾਲ ਹੋਇਆ ਸੀ ਜਿਨ੍ਹਾਂ ਦੇ ਦੋ ਬੱਚੇ ਵੀ ਸਨ। ਅਕਸਰ ਹੀ ਕੁਲਵੰਤ ਸਿੰਘ ਉਰਫ ਬਿੱਟੂ ਆਪਣੀ ਪਤਨੀ ਰੀਨਾ ਰਾਣੀ ਨੂੰ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਦਾ ਸੀ, ਜਿਸਤੋਂ ਤੰਗ ਆਕੇ ਰੀਨਾ ਰਾਣੀ ਨੇ ਘਰ ਵਿਚ ਹੀ ਛੱਤ ਵਾਲੇ ਪੱਖੇ ਨਾਲ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਏ.ਐੱਸ.ਆਈ ਜੈਬਰਾ ਨੰਦ ਨੇ ਦੱਸਿਆ ਕਿ ਬਲਜੀਤ ਸਿੰਘ ਦੇ ਬਿਆਨਾਂ ਉੱਪਰ ਕਾਰਵਾਈ ਕਰਦੇ ਹੋਏ ਉਸਦੀ ਭਤੀਜੀ ਰੀਨਾ ਰਾਣੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਕਰਕੇ ਕੁਲਵੰਤ ਸਿੰਘ ਉਰਫ ਬਿੱਟੂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਦਰ ਧੂਰੀ ਵਿਖੇ ਮੁਕਦਮਾ ਨੰਬਰ 113 ਦਰਜ ਕਰਕੇ ਕੁਲਵੰਤ ਸਿੰਘ ਉਰਫ ਬਿੱਟੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।
ਗਹਿਲ ਵਿਖੇ ਨਹਿਰ ’ਚੋਂ ਮਿਲੀ ਲਾਸ਼, ਫੈਲੀ ਸਨਸਨੀ
NEXT STORY