ਭਵਾਨੀਗੜ੍ਹ (ਵਿਕਾਸ) : ਪਿੰਡ ਫੱਗੂਵਾਲਾ ਵਿਖੇ ਮਾਨਸਿਕ ਤੌਰ 'ਤੇ ਪਰੇਸ਼ਾਨ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਖਾਨ ਉਰਫ ਲਵੀ (22) ਪੁੱਤਰ ਨਜੀਰ ਖਾਨ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ ਉਸ ਨੇ ਸ਼ਮਸਾਨਘਾਟ 'ਚ ਬਣੀ ਸ਼ੈੱਡ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਏ. ਐੱਸ. ਆਈ. ਥਾਣਾ ਭਵਾਨੀਗੜ੍ਹ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਦੇ ਦਾਦਾ ਦਰਬਾਰਾ ਖਾਨ ਜੋ ਪੱਲੇਦਾਰੀ ਕਰਦਾ ਹੈ, ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸਦਾ ਪੋਤਾ ਲਵੀ ਖਾਨ ਘਰੋਂ ਜ਼ਿਆਦਾਤਰ ਬਾਹਰ ਹੀ ਰਹਿੰਦਾ ਸੀ ਤੇ ਕਿਸੇ ਗੱਲੋਂ ਮਾਨਸਿਕ ਪ੍ਰੇਸ਼ਾਨੀ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ G20 ਸੰਮੇਲਨ 'ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਆਖੀਆਂ ਇਹ ਗੱਲਾਂ
ਬੀਤੀ ਰਾਤ ਲਵੀ ਖਾਨ ਨੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਜਾ ਕੇ ਉੱਥੇ ਬਣੇ ਸ਼ੈੱਡ ਦੀ ਛੱਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਸਬੰਧੀ ਪਰਿਵਾਰ ਨੂੰ ਬੁੱਧਵਾਰ ਸਵੇਰੇ ਪਤਾ ਲੱਗਿਆ। ਦਰਬਾਰਾ ਖਾਨ ਨੇ ਦੱਸਿਆ ਕਿ ਉਸਦਾ ਮੁੰਡਾ ਟਰੱਕ ਡਰਾਇਵਰੀ ਕਰਦਾ ਹੈ ਤੇ ਘਟਨਾ ਸਮੇਂ ਉਹ ਟਰੱਕ ਲੈ ਕੇ ਗੁਜਰਾਤ ਗਿਆ ਹੋਇਆ ਸੀ। ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਦਰਬਾਰਾ ਖਾਨ ਦੇ ਬਿਆਨਾਂ 'ਤੇ ਪੁਲਸ ਨੇ ਮਾਮਲੇ ਸਬੰਧੀ 174 ਦੀ ਕਾਰਵਾਈ ਅਮਲ 'ਚ ਲਿਆਉਂਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਪਰਿਵਾਰ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ- ਫਰੀਦਕੋਟ ਜੇਲ੍ਹ 'ਚ ਕੈਦੀ ਦੀ ਖ਼ੁਦਕੁਸ਼ੀ ਦਾ ਮਾਮਲਾ, ਮਨੁੱਖੀ ਅਧਿਕਾਰ ਕਮਿਸ਼ਨ ਨੇ ਤਲਬ ਕੀਤੀ ਰਿਪੋਰਟ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਆਈਲੈਟਸ ਕਰਨ ਜਾ ਰਹੀ ਕੁੜੀ ਨੂੰ ਰਸਤੇ ’ਚੋਂ ਲੈ ਗਈ ਹੋਣੀ, ਅਧੂਰੇ ਰਹਿ ਗਏ ਸੁਫ਼ਨੇ, ਧਾਹਾਂ ਮਾਰ ਰੋਇਆ ਪਰਿਵਾਰ
NEXT STORY