ਲਹਿਰਾਗਾਗਾ (ਗਰਗ) : ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਸਮੁੱਚੇ ਜ਼ਿਲੇ ਅੰਦਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਡੀ. ਐੱਸ. ਪੀ. ਪਲਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਦੇ ਇੰਚਾਰਜ ਜਸਕਰਨ ਸਿੰਘ ਵੱਲੋਂ ਇਕ 12 ਸਾਲਾ ਲੜਕੀ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਨੂੰ ਪੀੜਤਾ ਦੇ ਪਿਤਾ ਦੇ ਬਿਆਨਾਂ ਤਹਿਤ ਤੁਰੰਤ ਕਾਰਵਾਈ ਕਰਦਿਆਂ ਗ੍ਰਿਫਤਾਰ ਕਰ ਕੇ ਜੇਲ ਭੇਜਿਆ ਗਿਆ।
ਨੌਜਵਾਨ ਨੇ ਸਪਰੇਅ ਪੀ ਕੇ ਜੀਵਨ ਲੀਲਾ ਕੀਤੀ ਖਤਮ
ਥਾਣਾ ਮੁਖੀ ਨੇ ਇਕ ਹੋਰ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਜਲੂਰ ਦੇ ਗੁਰਸੇਵਕ ਸਿੰਘ ਨੇ ਆਪਣੇ ਭਰਾ ਗੁਰਪ੍ਰੀਤ ਨੂੰ ਫੋਨ ਕਰ ਕੇ ਦੱਸਿਆ ਕਿ ਪ੍ਰਤਾਪ ਸਿੰਘ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਹੈ, ਜਿਸ ਕਾਰਨ ਗੁਰਸੇਵਕ ਸਿੰਘ ਨੇ ਸਪਰੇਅ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਪ੍ਰਤਾਪ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਗੁਆਂਢੀ ਸੂਬਾ ਹਰਿਆਣਾ ਨਾਲ ਲੱਗਦਾ ਹੋਣ ਕਾਰਨ ਸਮੇਂ-ਸਮੇਂ ’ਤੇ ਹਾਈਟੈੱਕ ਇੰਟਰਸਟੇਟ ਨਾਕੇਬੰਦੀ ਕੀਤੀ ਜਾਂਦੀ ਹੈ ਅਤੇ ਨਸ਼ਾ ਸਮੱਗਲਰਾਂ ’ਤੇ ਪੁਲਸ ਵੱਲੋਂ ਪੈਣੀ ਨਜ਼ਰ ਰੱਖੀ ਗਈ ਹੈ।
ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ
NEXT STORY