ਮਹਿਲ ਕਲਾਂ (ਹਮੀਦੀ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਬੰਨੀ ਖਹਿਰਾ ਨੇ ਪੰਜਾਬੀਆਂ ਨਾਲ ਕੀਤਾ ਗਿਆ ਕੋਝਾ-ਮਜ਼ਾਕ ਕਰਾਰ ਦਿੱਤਾ ਹੈ। ਉਹ ਕਸਬਾ ਮਹਿਲ ਕਲਾਂ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਬੰਨੀ ਖਹਿਰਾ ਨੇ ਕਿਹਾ ਕਿ ਪਿਛਲੇ ਸਮੇਂ 1988 ਵਿਚ ਜਦੋਂ ਕਾਂਗਰਸ ਸਰਕਾਰ ਕੇਂਦਰ ਵਿਚ ਸੀ, ਤਾਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਲਈ ਇਕ ਅਰਬ ਰੁਪਏ ਦਾ ਰਾਹਤ ਪੈਕੇਜ ਦਿੱਤਾ ਗਿਆ ਸੀ। ਪਰ ਅੱਜ ਮੋਦੀ ਸਰਕਾਰ ਵੱਲੋਂ 1600 ਕਰੋੜ ਰੁਪਏ ਦਾ ਐਲਾਨ ਕਰਕੇ ਪੰਜਾਬ ਨਾਲ "ਮਤਰੇਈ ਮਾਂ ਵਾਲਾ ਸਲੂਕ" ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਲਈ ਸਰਕਾਰਾਂ ਕਸੂਰਵਾਰ ਹਨ।
ਇਹ ਖ਼ਬਰ ਵੀ ਪੜ੍ਹੋ - ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ! ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)
ਖਹਿਰਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਹੜ੍ਹ ਕਾਰਨ ਘਰਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਉਨ੍ਹਾਂ ਵੱਲੋਂ 5000 ਸੀਮੰਟ ਦੀਆਂ ਬੋਰੀਆਂ ਭੇਜੀਆਂ ਜਾਣਗੀਆਂ। ਇਸ ਕਾਰਜ ਵਿਚ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (ਗੁਰਦਾਸਪੁਰ) ਅਤੇ ਗੁਰਜੀਤ ਸਿੰਘ ਔਜਲਾ (ਅੰਮ੍ਰਿਤਸਰ) ਸਮੇਤ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸਹਿਯੋਗ ਕਰੇਗੀ। ਉਨ੍ਹਾਂ ਐੱਨ.ਆਰ.ਆਈ. ਭਰਾਵਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਵੀ ਚਾਹੀਦਾ ਹੈ ਕਿ ਜਥੇਬੰਦੀਆਂ ਵੱਲੋਂ ਭੇਜੀਆਂ ਜਾਣ ਵਾਲੀਆਂ ਸਹਾਇਤਾਵਾਂ ਪੂਰੀ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਈਆਂ ਜਾਣ।ਖਹਿਰਾ ਨੇ ਦੱਸਿਆ ਕਿ ਮਹਿਲ ਕਲਾਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਹੜ੍ਹ ਕਾਰਨ ਕਿਸਾਨਾਂ ਦੀਆਂ ਫਸਲਾਂ ਅਤੇ ਮਜ਼ਦੂਰਾਂ ਦੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ, ਪਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅਜੇ ਤੱਕ ਕੋਈ ਚਿੰਤਾ ਨਹੀਂ ਕੀਤੀ। ਇਸ ਮੌਕੇ ਜ਼ੋਨ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਕਲਾਲਾ, ਦੀਪਾ ਧਨੇਰ, ਹਰਜਿੰਦਰ ਸਿੰਘ ਚੌਹਾਨਕੇ, ਸੌਖੀ ਕਲਾਲਾ, ਵਰਿੰਦਰ ਕਲਾਲਾ, ਪੰਚ ਰਾਜੂ ਖਾਂ, ਬਾਬਾ ਪ੍ਰੀਤਮ ਸਿੰਘ ਬੀਹਲਾ ਖੁਰਦ, ਜਸਵਿੰਦਰ ਸਿੰਘ ਚੌਹਾਨਕੇ, ਰਾਜਦੀਪ ਸਿੰਘ, ਲਸ਼ਮਣ ਸਿੰਘ ਵਜੀਤਕੇ, ਲੱਖਾ ਸਿੰਘ ਠੀਕਰੀਵਾਲਾ, ਤਰਸੇਮ ਸਿੰਘ ਠੀਕਰੀਵਾਲਾ ਸਮੇਤ ਕਈ ਵਰਕਰ ਤੇ ਆਗੂ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਹਿਰਾਗਾਗਾ ਪੁਲਸ ਵੱਲੋਂ ਚੋਰੀ ਦੇ 19 ਮੋਟਰਸਾਈਕਲ ਅਤੇ ਇਕ ਐਕਟੀਵਾ ਸਮੇਤ 4 ਕਾਬੂ
NEXT STORY