ਮਹਿਲ ਕਲਾਂ (ਹਮੀਦੀ) ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਖਿਆਲੀ ਵੱਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਉਣ ਵਾਲੇ 5 ਅਕਤੂਬਰ (ਐਤਵਾਰ) ਨੂੰ ਸਜਾਇਆ ਜਾਵੇਗਾ। ਇਸ ਧਾਰਮਿਕ ਸਮਾਗਮ ਦੀ ਸ਼ੁਰੂਆਤ ਸਵੇਰੇ 7 ਵਜੇ ਗੁਰਦੁਆਰਾ ਸਾਹਿਬ ਪਿੰਡ ਖਿਆਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੀਤੀ ਜਾਵੇਗੀ। ਨਗਰ ਕੀਰਤਨ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਪਰਿਕਰਮਾ ਕਰੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ! ਇਕ ਮਹੀਨਾ ਲਾਗੂ ਰਹੇਗਾ ਨਵਾਂ ਸ਼ਡਿਊਲ
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਆਲੀ ਦੇ ਗ੍ਰੰਥੀ ਭਾਈ ਮੱਖਣ ਸਿੰਘ ਖਾਲਸਾ ਦੱਸਿਆ ਕਿ ਇਹ ਨਗਰ ਕੀਰਤਨ ਕਸਬਾ ਮਹਿਲ ਕਲਾਂ ਸਵੇਰੇ 9 ਵਜੇ, ਮਹਿਲ ਖੁਰਦ 10 ਵਜੇ, ਪੰਡੋਰੀ 11 ਵਜੇ, ਛਾਪਾ 12 ਵਜੇ, ਕੁਰੜ 1 ਵਜੇ, ਮਨਾਲ 2 ਵਜੇ, ਮਾਂਗੇਵਾਲ 3 ਵਜੇ ਠੁੱਲੀਵਾਲ 4 ਵਜੇ, ਹਮੀਦੀ 5 ਵਜੇ, ਸਹੋਰ 6 ਵਜੇ, ਨਗਰ ਕੀਰਤਨ ਸ਼ਾਮ 7 ਵਜੇ ਮੁੜ ਪਿੰਡ ਖਿਆਲੀ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।
ਇਸ ਮੌਕੇ ਢਾਡੀ ਜਥੇ ਅਤੇ ਕਵੀਸ਼ਰੀ ਜਥਿਆਂ ਵੱਲੋਂ ਸ਼ਹੀਦਾਂ ਦੀਆਂ ਕੁਰਬਾਨੀਆਂ ਭਰੀਆਂ ਗਾਥਾਵਾਂ ਸੁਣਾਈਆਂ ਜਾਣਗੀਆਂ, ਤਾਂ ਜੋ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਿਆ ਜਾ ਸਕੇ। ਭਾਈ ਮੱਖਣ ਸਿੰਘ ਨੇ ਕਿਹਾ ਕਿ ਸਮਾਗਮ ਨੂੰ ਸਫਲ ਬਣਾਉਣ ਲਈ ਕਮੇਟੀ ਵੱਲੋਂ ਵੱਖ-ਵੱਖ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਪਿੰਡ-ਪਿੰਡ ਜਾ ਕੇ ਪੋਸਟਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਧਰਮਵੀਰ ਗਰਗ ਦਾ ਖੂਨਦਾਨ ਖੇਤਰ 'ਚ ਯੋਗਦਾਨ ਲਈ ਸਟੇਟ ਐਵਾਰਡ ਨਾਲ ਹੋਵੇਗਾ ਸਨਮਾਨ
NEXT STORY