ਮਹਿਲ ਕਲਾਂ (ਹਮੀਦੀ): ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਖੁਸ਼ੀਆ ਸਿੰਘ ਬਰਨਾਲਾ, ਮੀਤ ਪ੍ਰਧਾਨ ਕੌਰ ਸਿੰਘ ਕਲਾਲਮਾਜਰਾ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਜੀਤ ਸਿੰਘ ਕੁੱਕੂ ਦੀ ਅਗਵਾਈ ਹੇਠ ਪਿੰਡ ਗੰਗੋਹਰ ਦੇ ਮਜ਼ਦੂਰਾਂ ਵੱਲੋਂ ਮਹਿਲ ਕਲਾਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਇਸ ਗੱਲ ਦੇ ਵਿਰੋਧ ’ਚ ਕੀਤਾ ਗਿਆ ਕਿ ਗੰਗੋਹਰ ਪਿੰਡ ਵਿਚ ਛੱਪੜ ਦੀ ਸੁਧਾਰ ਸਕੀਮ ਲਈ ਬਣੇ ਐਸਟੀਮੇਟ ਦੇ ਤਹਿਤ ਕੰਮ ਕਰਵਾਉਣ ਦੀ ਬਜਾਏ ਮਜ਼ਦੂਰਾਂ ਨਾਲ ਗੰਦੇ ਪਾਣੀ ਵਾਲੀਆਂ ਨਾਲੀਆਂ ਸਾਫ ਕਰਵਾਈਆਂ ਜਾ ਰਹੀਆਂ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਮਜ਼ਦੂਰਾਂ ਨਾਲ ਸ਼ਰੇਆਮ ਧੱਕਾ ਹੈ ਅਤੇ ਇਸ ਦੇ ਨਾਲ ਹੀ ਬਾਹਰਲੇ ਪਿੰਡ ਤੋਂ ਮੇਟ ਲਾ ਕੇ ਪਿੰਡ ਦੇ ਮਜ਼ਦੂਰਾਂ ਤੋਂ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੱਕੇਸ਼ਾਹੀਆਂ ਨੂੰ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 11 ਤੋਂ 16 ਜੁਲਾਈ ਲਈ ਵੱਡੀ ਭਵਿੱਖਬਾਣੀ! ਇਨ੍ਹਾਂ ਜ਼ਿਲ੍ਹਿਆਂ 'ਚ ਦਿਸੇਗਾ ਸਭ ਤੋਂ ਵੱਧ ਅਸਰ
ਮਜ਼ਦੂਰਾਂ ਦੇ ਰੋਸ ਪ੍ਰਦਰਸ਼ਨ ਦੀ ਜਾਣਕਾਰੀ ਮਿਲਣ ’ਤੇ ਬੀ.ਡੀ.ਪੀ.ਓ. ਮਹਿਲ ਕਲਾਂ ਸੁਖਜਿੰਦਰ ਸਿੰਘ ਨੇ ਜਥੇਬੰਦੀ ਦੇ ਆਗੂਆਂ ਨੂੰ ਦਫ਼ਤਰ ਬੁਲਾ ਕੇ ਉਨ੍ਹਾਂ ਨਾਲ ਮਜ਼ਦੂਰਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਯਕੀਨ ਦਿਵਾਇਆ ਕਿ ਮਜ਼ਦੂਰਾਂ ਤੋਂ ਨਾਲੀਆਂ ਦੀ ਸਫਾਈ ਦੀ ਬਜਾਏ ਛੱਪੜ ਦੇ ਬਣੇ ਐਸਟੀਮੇਟ ਅਨੁਸਾਰ ਹੀ ਕੰਮ ਲਿਆ ਜਾਵੇਗਾ, ਅਤੇ ਬਾਹਰਲੇ ਮੇਟ ਦੀ ਬਜਾਏ ਪਿੰਡ ਦੇ ਹੀ ਕਿਸੇ ਯੋਗ ਵਿਅਕਤੀ ਨੂੰ ਮੇਟ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਹੋਰ ਸਮੱਸਿਆਵਾਂ ਨੂੰ ਵੀ ਤੁਰੰਤ ਹੱਲ ਕਰਨ ਲਈ ਮਨਰੇਗਾ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਸੱਜ-ਵਿਆਹੀ ਕੁੜੀ ਪਹੁੰਚੀ ਥਾਣੇ! ਕਹਿੰਦੀ- 'ਮੇਰੀਆਂ ਅਸ਼ਲੀਲ ਤਸਵੀਰਾਂ...'
ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਮਜ਼ਦੂਰਾਂ ਨੂੰ ਨਾਲ ਲੈ ਕੇ ਅਗਲਾ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਦੂਜੇ ਪਾਸੇ, ਪਿੰਡ ਗੰਗੋਹਰ ਦੀ ਸਰਪੰਚ ਮਨਜੀਤ ਕੌਰ ਨੇ ਸੰਪਰਕ ਕਰਨ ’ਤੇ ਮਨਰੇਗਾ ਮਜ਼ਦੂਰਾਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੰਚਾਇਤ ਅਤੇ ਪਿੰਡ ਦੇ ਮੋਹਤਬਰ ਲੋਕਾਂ ਨੇ ਇਕੱਠੇ ਹੋ ਕੇ ਪਿੰਡ ਦੀ ਸਫਾਈ ਲਈ ਸਹਿਮਤੀ ਦਿੱਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਮਜ਼ਦੂਰ ਧੜੇਬੰਦੀਆਂ ਪੈਦਾ ਕਰਕੇ ਪਿੰਡ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੇਟ ਵੱਲੋਂ ਸਾਰੀ ਮਨਰੇਗਾ ਸਕੀਮ ਪੂਰੇ ਪਾਰਦਰਸੀ ਅਤੇ ਨਿਯਮਿਤ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਗੁਆਂਢਣ ਨਾਲ ਪਿਆਰ ਦੀਆਂ ਪੀਂਘਾਂ ਪਾਈ ਬੈਠਾ ਸੀ ਤਿੰਨ ਬੱਚਿਆਂ ਦਾ ਪਿਓ! ਫ਼ਿਰ ਜੋ ਹੋਇਆ...
NEXT STORY