ਲੌਂਗੋਵਾਲ (ਵਸ਼ਿਸਟ, ਵਿਜੇ) : ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਐਤਵਾਰ ਨੂੰ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 38ਵੀਂ ਬਰਸੀ ਮੌਕੇ ਇੱਥੋਂ ਆਯੋਜਿਤ ਸਮਾਗਮ ’ਚ ਨਵੇਂ ਸਿਆਸੀ ਗਠਜੋੜ ਦੀ ਤਸਵੀਰ ਦੇਖਣ ਨੂੰ ਮਿਲੀ। ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਪੱਤੀ ਰੰਧਾਵਾ ਵਿਖੇ ਆਯੋਜਿਤ ਸਮਾਗਮ ’ਚ ਜਿੱਥੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ, ਉਥੇ ਹੀ ਭਾਜਪਾ ਨਾਲ ਸਬੰਧਿਤ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਮੌਜੂਦ ਰਹੇ। ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੀ ਅਰਵਿੰਦ ਖੰਨਾ ਨੇ ਸੰਤ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਹ ਵੀ ਪੜ੍ਹੋ : ਪੰਜਾਬ-ਹਿਮਾਚਲ ਦੀ ਹੱਦ ’ਤੇ ਬੇਖ਼ੌਫ਼ ਚੱਲ ਰਿਹੈ ਕਾਲਾ ਧੰਦਾ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਅੱਜ ਪੰਥ ਅਤੇ ਪੰਜਾਬ ਨੂੰ ਹਾਈਜੈਕ ਕਰ ਲਿਆ ਗਿਆ ਹੈ। ਜਾਖੜ ਨੇ ਕਿਹਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਬਣਾ ਕੇ ਸੂਬੇ ਦੇ ਲੋਕ ਅੱਜ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਪੀ. ਟੀ. ਸੀ. ਦੀ ਮਨੋਪਲੀ ਤੋੜਨ ਦੇ ਬਹਾਨੇ ਸਰਕਾਰ ਵੱਲੋਂ ਪੰਥਕ ਮਾਮਲਿਆਂ ’ਚ ਦਖਲਅੰਦਾਜ਼ੀ ਇਕ ਸਾਜਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪੀ. ਟੀ. ਸੀ. ਰਾਹੀਂ 2500 ਤੋਂ ਲੈ ਕੇ 3000 ਕਰੋੜ ਰੁਪਏ ਕਮਾਏ ਹਨ ਅਤੇ ਫਿਰ ਵੀ ਉਹ ਸੰਤੁਸ਼ਟ ਨਹੀਂ ਹਨ ਪਰ ਸਰਕਾਰ ਵੱਲੋਂ ਜਿਸ ਤਰਾਂ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ, ਉਹ ਗ਼ਲਤ ਹੈ। ਜਾਖੜ ਨੇ ਕਿਹਾ ਕਿ ਜੇਕਰ ਚੰਡੀਗੜ੍ਹ ’ਚੋਂ ਕੋਈ ਵਿਧਾਨ ਸਭਾ ਲਈ ਥਾਂ ਮੰਗੇਗਾ ਤਾਂ ਅਸੀਂ ਉਸ ਦਾ ਡਟ ਕੇ ਵਿਰੋਧ ਕਰਾਂਗੇ ਪੰਜਾਬ ਦੇ ਚੰਡੀਗੜ੍ਹ ’ਤੇ ਕਿਸੇ ਹੋਰ ਸੂਬੇ ਦਾ ਅਧਿਕਾਰ ਨਹੀਂ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ 'ਤੇ ਛਿੜੀ ਨਵੀਂ ਚਰਚਾ
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਵਿਚਾਰਾਂ ਨੂੰ ਅੱਗੇ ਲਿਜਾਣ ਲਈ ਸਰਗਰਮ ਭੂਮਿਕਾ ਨਿਭਾਅ ਰਿਹਾ ਹੈ। ਇਹ ਦਿਨ ਸੰਤਾਂ ਦੀ ਸੋਚ ਤੇ ਵਿਚਾਰਧਾਰਾ ਨੂੰ ਯਾਦ ਕਰਨ ਦਾ ਹੈ। ਢੀਂਡਸਾ ਨੇ ਕਿਹਾ ਕਿ ਹਰ ਪਾਰਟੀ ਕੋਲ ਇਕ ਵਿਚਾਰ ਤੇ ਏਜੰਡਾ ਹੁੰਦਾ ਹੈ, ਪਰ ਆਮ ਆਦਮੀ ਪਾਰਟੀ ਦਾ ਨਾ ਕੋਈ ਵਿਚਾਰ ਹੈ। ਅੱਜ ਇਸ ਵਿਰਾਸਤ ਨੂੰ ਆਪਣੀ ਜਾਨ ਨਾਲੋਂ ਵੱਧ ਕੇ ਸੰਭਾਲਣ ਦੀ ਲੋੜ ਹੈ।
ਇਹ ਵੀ ਪੜ੍ਹੋ : ਭਤੀਜੇ ਸੰਦੀਪ ਨੂੰ ਕਾਂਗਰਸ 'ਚੋਂ ਮੁਅੱਤਲ ਕੀਤੇ ਜਾਣ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਇਕ ਵਿਲੱਖਣ ਕਿਸਮ ਦਾ ਸਮਾਗਮ ਹੈ, ਜਿਸ ਵਿਚ ਸ਼ਾਮਲ ਸੰਗਤ ਅੰਦਰ ਅਕਾਲੀ ਸੋਚ ਨੂੰ ਪ੍ਰਚੰਡ ਕਰਨ ਅਤੇ ਸੰਤ ਲੌਂਗੋਵਾਲ ਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਦੇ ਹਾਵ-ਭਾਵ ਨਜ਼ਰ ਆ ਰਿਹਾ ਹੈ, ਜੋ ਪੰਜਾਬ ਲਈ ਸ਼ੁੱਭ ਸੰਕੇਤ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੀਆਂ ਸਾਰੀਆਂ ਪੰਥਕ ਧਿਰਾਂ ਨੂੰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕ ਮੰਚ ’ਤੇ ਇਕੱਠਾ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸਾਂਝ ਗੂੜ੍ਹੀ ਹੋ ਚੁੱਕੀ ਹੈ। ਪੰਥ ਤੇ ਪੰਜਾਬ ਦੇ ਹਿੱਤਾਂ ਲਈ ਰਿਸ਼ਤਾ ਬੇਹੱਦ ਜ਼ਰੂਰੀ ਹੈ।
ਇਹ ਵੀ ਪੜ੍ਹੋ : ਨਸ਼ੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਦਲਾਂ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਦੋਂ ਬੁਰੇ ਲੋਕ ਜੁੰਡਲੀ ਬਣਾ ਲੈਣ ਤਾਂ ਭਲੇ ਲੋਕਾਂ ਦਾ ਇਕਮੁੱਠ ਹੋਣਾ ਜ਼ਰੂਰੀ ਹੁੰਦਾ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਸੁਖਬੀਰ ਬਾਦਲ ਨੂੰ ਰਾਜਨੀਤੀ ’ਚ ਦੇਖਣਾ ਪਸੰਦ ਨਹੀਂ ਕਰਦੇ। ਉਨ੍ਹਾਂ ਸਮਾਗਮ ਵਿਚ ਮੌਜੂਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਬੇਨਤੀ ਕੀਤੀ ਕਿ ਉਹ ਐੱਸ. ਜੀ. ਪੀ. ਸੀ. ਦੀਆਂ ਆਮ ਚੋਣਾਂ ਕਰਵਾਉਣ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ 60 ਫੀਸਦੀ ਭਰਤੀ ਪੰਜਾਬੀਆਂ ਦੀ ਹੋਣੀ ਚਾਹੀਦੀ ਹੈ। ਭਾਜਪਾ ਦੇ ਸੂਬਾਈ ਆਗੂ ਅਰਵਿੰਦ ਖੰਨਾ ਨੇ ਸੰਬੋਧਨ ਕਰਦਿਆਂ ਸੰਤ ਜੀ ਨੂੰ ਸ਼ਰਧਾਜਲੀ ਭੇਟ ਕੀਤੀ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ ਦੇ ਟਾਈਮ ਮਿੱਸ ਹੋਣ 'ਤੇ ਐਕਸ਼ਨ 'ਚ ਪੰਜਾਬ ਸਰਕਾਰ, ਕਾਰਵਾਈ ਦੀ ਤਿਆਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨ ਵੇਚ ਕੇ ਕੈਨੇਡਾ ਭੇਜੀ ਨੌਜਵਾਨ ਧੀ ਦੀ ਘਰ ਆਈ ਲਾਸ਼, ਦੇਖ ਪਰਿਵਾਰ ’ਚ ਪਿਆ ਚੀਕ-ਚਿਹਾੜਾ
NEXT STORY