ਮਲੇਰਕੋਟਲਾ (ਜ਼ਹੂਰ, ਸ਼ਹਾਬੂਦੀਨ, ਭੂਪੇਸ਼, ਜ.ਬ.) : ਮੁੱਖ ਮੰਤਰੀ ਮਾਨ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਆਈ.ਪੀ.ਐੱਸ. ਦੇ ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਨਸ਼ੇ ਵਾਲੇ ਪਦਾਰਥਾਂ ਦੇ ਵਪਾਰ ਵਿਰੁੱਧ ਇਕ ਅਹਿਮ ਕਦਮ ਚੁੱਕਦਿਆਂ ਮਾਲੇਰਕੋਟਲਾ ਪੁਲਸ ਨੇ ਇੱਕ ਤਸਕਰੀ ਰੈਕੇਟ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ। ਮਾਲੇਰਕੋਟਲਾ ਪੁਲਸ ਨੇ ਇਸ ਆਪ੍ਰੇਸ਼ਨ ਦੀ ਅਗਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਭਾਰੀ ਮਾਤਰਾ ਵਿੱਚ ਅਫੀਮ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਭਾਰੀ ਰਕਮ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ 'ਤੇ ਐਕਸ਼ਨ 'ਚ ਸ਼੍ਰੋਮਣੀ ਕਮੇਟੀ, ਲਿਆ ਵੱਡਾ ਫ਼ੈਸਲਾ
ਫੜੇ ਗਏ ਮੁਲਜ਼ਮਾਂ ਦੀ ਪਛਾਣ ਜਾਵੇਦ ਉਰਫ ਜੈਦੀ, ਅਨਵਰ ਖਾਨ ਅਤੇ ਇਕ ਨਾਬਾਲਗ ਸਲਮਾਨ ਖਾਨ ਵਜੋਂ ਹੋਈ ਹੈ, ਜੋ ਕਿ ਮਾਲੇਰਕੋਟਲਾ ਦੇ ਵੱਖ-ਵੱਖ ਮੁਹੱਲਿਆਂ ’ਚ ਰਹਿਣ ਵਾਲੇ ਹਨ। ਇਸ ਆਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਸ ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਭਰੋਸੇਮੰਦ ਖੁਫੀਆ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਡੀ. ਐੱਸ. ਪੀ. ਡਿਟੈਕਟਿਵ ਅਮਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਮਾਲੇਰਕੋਟਲਾ ਦੀ ਟੀਮ ਵੱਲੋਂ ਇਕ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਬਾਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੱਛਮੀ ਬੰਗਾਲ (ਕਲਕੱਤਾ) ਤੋਂ ਇਕ ਤਿੱਕੜੀ ਮਾਲੇਰਕੋਟਲਾ ’ਚ ਕਾਫੀ ਮਾਤਰਾ ਵਿਚ ਅਫੀਮ ਦੀ ਸਮੱਗਲਿੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਣੇ 3 ਸੂਬਿਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਮਾਲੇਰਕੋਟਲਾ ਬੱਸ ਸਟੈਂਡ ਦੇ ਨੇੜੇ ਕਾਬੂ ਕਰ ਲਿਆ। ਬਾਰੀਕੀ ਨਾਲ ਤਲਾਸ਼ੀ ਲੈਣ ’ਤੇ ਪੁਲਸ ਨੇ ਕਾਲੇ ਰੰਗ ਦੇ ਬੈਗ ’ਚ ਛੁਪਾ ਕੇ ਰੱਖੀ 2.56 ਕਿਲੋ ਅਫੀਮ ਦੇ ਨਾਲ-ਨਾਲ 16,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਅਫੀਮ ਪੱਛਮੀ ਬੰਗਾਲ (ਕਲਕੱਤਾ) ਤੋਂ ਮੰਗਵਾਈ ਸੀ ਅਤੇ ਇਸ ਨੂੰ ਮਲੇਰਕੋਟਲਾ ਵਿੱਚ ਵੰਡ ਕੇ ਵੇਚਣ ਦਾ ਇਰਾਦਾ ਰੱਖ ਰਹੇ ਸਨ। ਫੜੇ ਗਏ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਮਾਲੇਰਕੋਟਲਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਰੂਹ ਕੰਬਾਊ ਖ਼ਬਰ, 9 ਸਾਲ ਦੀ ਕੁੜੀ ਨਾਲ 16 ਸਾਲਾ ਮੁੰਡੇ ਨੇ ਕੀਤਾ ਜਬਰ-ਜ਼ਿਨਾਹ
ਗ੍ਰਿਫਤਾਰ ਵਿਅਕਤੀਆਂ ਨੂੰ ਸਥਾਨਕ ਅਦਾਲਤ ’ਚ ਪੇਸ਼ ਕਰ ਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਸਮੱਗਲਿੰਗ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਐੱਸ. ਐੱਸ. ਪੀ. ਖੱਖ ਨੇ ਇਸ ਅੰਤਰ-ਰਾਜੀ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਟੀਮ ਦੀ ਬੇਮਿਸਾਲ ਚੌਕਸੀ ਅਤੇ ਤੇਜ਼ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਖੇਤਰ ’ਚ ਨਸ਼ਿਆਂ ਦੇ ਕਾਰੋਬਾਰ ਨੂੰ ਵੱਡਾ ਝਟਕਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੂਰੀ 'ਚ ਬੋਲੇ ਕੇਜਰੀਵਾਲ, ਕਿਹਾ: ਸਾਡਾ ਕੰਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਦੀਨ-ਦੁਖੀਆਂ ਦੀ ਸੇਵਾ ਕਰਨਾ
NEXT STORY