ਤਪਾ ਮੰਡੀ (ਸ਼ਾਮ,ਗਰਗ, ਗੋਇਲ) : ਯੁੱਧ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਤਪਾ ਪੁਲਸ ਨੇ ਇਕ ਵਿਅਕਤੀ ਨੂੰ 195 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਬਾਰੇ ਜਾਣਕਾਰੀ ਮਿਲੀ ਹੈ। ਇਸ ਸੰਬੰਧੀ ਥਾਣਾ ਮੁੱਖੀ ਸਰੀਫ ਖਾਂ ਨੇ ਦੱਸਿਆ ਕਿ ਐੱਸ.ਐੱਸ.ਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਨਿਰਦੇਸ਼ਾਂ ਅਤੇ ਬਲਜੀਤ ਸਿੰਘ ਢਿਲੋਂ ਡੀ.ਐੱਸ.ਪੀ ਤਪਾ ਦੇ ਹੁਕਮਾਂ 'ਤੇ ਚਲਾਈ ਮੁਹਿੰਮ ਤਹਿਤ ਪੁਲਸ ਨੂੰ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਦਸਪ੍ਰੀਤ ਸਿੰਘ ਉਰਫ ਜੱਸੂ ਪੁੱਤਰ ਹਰਜੀਤ ਸਿੰਘ ਵਾਸੀ ਬੁਰਜ ਵਾਲਾ ਪਾਸਾ ਤਾਜੋਕੇ ਨਸ਼ਾ ਕਰਨ ਅਤੇ ਨਸ਼ਾ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਇਹ ਇਸ ਸਮੇਂ ਤਾਜੋਕੇ ਰੋਡ ਬੰਦ ਪਏ ਇੱਟਾਂ ਦੇ ਭੱਠੇ ਕੋਲ ਨਸ਼ੀਲੀਆਂ ਗੋਲੀਆਂ ਤੁਰ ਫਿਰਕੇ ਵੇਚਣ ਦੀ ਤਾਕ ‘ਚ ਹੈ, ਜੇ ਕਾਰਵਾਈ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ ਤਾਂ ਥਾਣੇਦਾਰ ਰਣਜੀਤ ਸਿੰਘ ਦੀ ਅਗਵਾਈ ‘ਚ ਪੁਲਸ ਦੀ ਗਸਤੀ ਪਾਰਟੀ ਨੇ ਉਕਤ ਮੁਲਜ਼ਮ ਨੂੰ 195 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਜੀਦਕੇ ਕਲਾਂ ਅਤੇ ਕੁਤਬਾ ਪਿੰਡਾਂ 'ਚ ਵਾਰਡ ਪੱਧਰੀ ਚੋਣਾਂ ਲਈ 2 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਹੋਣ ਦੀ ਸੰਭਾਵਨਾ
NEXT STORY