ਤਪਾ ਮੰਡੀ (ਸ਼ਾਮ, ਗਰਗ) : ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ 35 ਲਿਟਰ ਲਾਹਣ, ਚਾਲੂ ਭੱਠੀ ਸਮੇਤ ਸਾਮਾਨ ਬਰਾਮਦ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਤਪਾ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਬਰਨਾਲਾ ਸੰਦੀਪ ਮਲਿਕ ਦੇ ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਤਪਾ ਡਾ. ਮਾਨਵਜੀਤ ਸਿੰਘ ਸਿਧੂ ਦੇ ਹੁਕਮਾਂ ’ਤੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਨੇ ਘੁੰਨਸ ਬੱਸ ਸਟੈਂਡ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਨਿਰਮਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਢਿੱਲਵਾਂ ਪਟਿਆਲਾ ਘੁੰਨਸ ਤੋਂ ਢਿੱਲਵਾਂ ਰੋਡ ’ਤੇ ਸਥਿਤ ਆਪਣੇ ਖੇਤ ’ਚ ਮੋਟਰ ’ਤੇ ਭੱਠੀ ਲਾ ਕੇ ਸ਼ਰਾਬ ਕਸੀਦ ਕਰ ਰਿਹਾ ਹੈ। ਜੇਕਰ ਕਾਰਵਾਈ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ।
ਨਾਕੇਬੰਦੀ ’ਤੇ ਮੌਜੂਦ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਨਿਰਮਲ ਸਿੰਘ ਨੂੰ ਕਾਬੂ ਕਰ ਕੇ ਉਸ ਪਾਸੋਂ 35 ਲਿਟਰ ਲਾਹਣ, ਚਾਲੂ ਭੱਠੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ। ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਹੌਲਦਾਰ ਗਗਨਦੀਪ ਸਿੰਘ, ਹਰਵਿੰਦਰ ਸਿੰਘ ਅਤੇ ਸਿਪਾਹੀ ਕਰਮਜੀਤ ਸਿੰਘ ਆਦਿ ਹਾਜ਼ਰ ਸਨ।
ਝੀਂਗੇ ਦੀ ਖੇਤੀ ਨੂੰ ਹੁਲਾਰਾ ਦੇਵੇਗੀ ਪੰਜਾਬ ਸਰਕਾਰ! ਵਿਭਾਗ ਨੇ ਬਿਜਲੀ ਦਰਾਂ ਨੂੰ ਲੈ ਕੇ ਬਣਾਇਆ ਬਲੂਪ੍ਰਿੰਟ
NEXT STORY