ਮਹਿਲ ਕਲਾਂ (ਹਮੀਦੀ) – ਪਰਾਲੀ ਸਾੜਨ ਦੇ ਮੁੱਦੇ ਨੂੰ ਧਿਆਨ ਵਿਚ ਰੱਖਦਿਆਂ ਪੁਲਸ ਥਾਣਾ ਠੁੱਲੀਵਾਲ ਵੱਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨਾਲ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ। ਇਹ ਮੀਟਿੰਗਾਂ ਪੁਲਸ ਥਾਣਾ ਠੁੱਲੀਵਾਲ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਏ.ਐੱਸ.ਆਈ. ਮਨਜਿੰਦਰ ਸਿੰਘ ਸ਼ੇਰਪੁਰ ਦੀ ਦੇਖ-ਰੇਖ ਹੇਠ ਪਿੰਡ ਵਜੀਦਕੇ ਕਲਾਂ, ਵਜੀਦਕੇ ਖੁਰਦ ਅਤੇ ਛਾਪਾ ਵਿਖੇ ਕਰਵਾਈਆਂ ਗਈਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਇਲਾਕੇ ਨੂੰ ਸਵੇਰੇ-ਸਵੇਰੇ ਪੈ ਗਿਆ ਘੇਰਾ! ਚਾਰੇ ਪਾਸੇ ਪੁਲਸ ਹੀ ਪੁਲਸ
ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕੀਤੀ ਗਈ। ਏ.ਐੱਸ.ਆਈ. ਮਨਜਿੰਦਰ ਸਿੰਘ ਸੇਰਪੁਰ ਨੇ ਇਸ ਮੌਕੇ ਦੱਸਿਆ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਅਤੇ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵੱਲੋਂ ਦਿੱਤੇ ਨਿਰਦੇਸ਼ਾਂ ਅਧੀਨ, ਡੀਐਸਪੀ ਸਬ ਡਿਵੀਜ਼ਨ ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਰਹਿਨੁਮਾਈ ਵਿੱਚ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਮਿੱਟੀ ਦੇ ਮਿੱਤਰ ਕੀੜੇ ਨਾਸ਼ ਹੋ ਜਾਂਦੇ ਹਨ, ਓਥੇ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਵਾਤਾਵਰਣ ’ਤੇ ਵੀ ਗੰਭੀਰ ਨੁਕਸਾਨ ਹੁੰਦਾ ਹੈ। ਇਸ ਕਰਕੇ ਹਰ ਕਿਸਾਨ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਹੋਰ ਵਿਕਲਪਾਂ ਨੂੰ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਨੇ ਵੀ ਕਿਸਾਨਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਜੇ ਅਸੀਂ ਪਿੰਡ ਪੱਧਰ ਤੋਂ ਹੀ ਇਸ ਉਪਰਾਲੇ ਦੀ ਸ਼ੁਰੂਆਤ ਕਰਾਂਗੇ ਤਾਂ ਪੂਰਾ ਪੰਜਾਬ ਪ੍ਰਦੂਸ਼ਣ-ਮੁਕਤ ਹੋਣ ਵਿੱਚ ਸਫ਼ਲ ਹੋ ਸਕੇਗਾ। ਮੀਟਿੰਗ ਦੌਰਾਨ ਵਜੀਦਕੇ ਕਲਾਂ, ਵਜੀਦਕੇ ਖੁਰਦ ਅਤੇ ਛਾਪਾ ਸਮੇਤ ਇਲਾਕੇ ਦੇ ਕਈ ਕਿਸਾਨ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)
NEXT STORY