ਮਹਿਲ ਕਲਾਂ (ਹਮੀਦੀ)- ਭਾਰਤੀ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਜੱਗਬਾਣੀ/ਪੰਜਾਬ ਕੇਸਰੀ ਗਰੁੱਪ ਅਤੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਬਰਨਾਲਾ ਦੇ ਸਹਿਯੋਗ ਨਾਲ 28 ਅਗਸਤ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਛੀਨੀਵਾਲ ਰੋਡ, ਮਹਿਲ ਕਲਾਂ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਆਯੋਜਿਤ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Instagram Influencer ਦਾ ਕਤਲ! ਜਾਣੋ ਕਿਸ ਨੇ ਲਈ ਜ਼ਿੰਮੇਵਾਰੀ
ਇਸ ਬਾਰੇ ਜਾਣਕਾਰੀ ਦਿੰਦਿਆਂ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਖੂਨਦਾਨ ਕੈਂਪ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਨੂੰ ਸਮਰਪਿਤ ਹੋਵੇਗਾ ਅਤੇ ਇਸ ਵਿੱਚ ਸਨਮਾਨਯੋਗ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ “ਸਾਡੇ ਵੱਲੋਂ ਦਾਨ ਕੀਤਾ ਖੂਨ ਬੇਹਿਸਾਬ ਕੀਮਤੀ ਜਾਨਾਂ ਬਚਾਉਂਦਾ ਹੈ। ਖੂਨਦਾਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ, ਬਲਕਿ ਇਨਸਾਨ ਹੋਰ ਤੰਦਰੁਸਤ ਹੋ ਜਾਂਦਾ ਹੈ। ਇਸ ਲਈ 18 ਤੋਂ 55 ਸਾਲ ਦੀ ਉਮਰ ਤੱਕ ਦੇ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ।”
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!
ਕੌਮੀ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖੂਨਦਾਨ ਕਰਕੇ ਇਸ ਮਹਾਨ ਕਾਰਜ ਵਿਚ ਆਪਣਾ ਵੱਡਾ ਯੋਗਦਾਨ ਪਾਉਣ। ਇਸ ਮੌਕੇ ਮਿਸ਼ਨ ਦੇ ਆਗੂ ਇੱਤਵਾਰ ਸਿੰਘ ਬੀ.ਪੀ.ਓ., ਸਰਬਜੀਤ ਕੌਰ, ਹਰਪ੍ਰੀਤ ਕੌਰ, ਗੁਰਸੇਵਕ ਸਿੰਘ, ਚਮਕੌਰ ਸਿੰਘ ਸ਼ੇਰਪੁਰ, ਰੁਪਿੰਦਰ ਸਿੰਘ ਟਿੱਬਾ, ਰਣਜੀਤ ਸਿੰਘ ਮੈਂਬਰ, ਜਸਪਾਲ ਸਿੰਘ ਠੁੱਲੀਵਾਲ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਦੇ ਕੈਂਪ ਪ੍ਰਬੰਧਕਾਂ ਦੀ ਗ੍ਰਿਫ਼ਤਾਰੀ ਦੇ ਦਾਅਵੇ! ਪੁਲਸ ਨੇ ਕੀਤਾ ਇਨਕਾਰ
NEXT STORY