ਮਹਿਲ ਕਲਾਂ (ਹਮੀਦੀ)– ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੁੱਲੀਵਾਲ ਵਿਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਪੰਜ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ, ਜਦੋਂਕਿ ਦਸ ਹੋਰ ਪਰਿਵਾਰਾਂ ਦੇ ਘਰਾਂ ਦੀਆਂ ਕੰਧਾਂ ਵਿਚ ਤਰੇੜਾਂ ਪੈਣ ਨਾਲ ਭਾਰੀ ਨੁਕਸਾਨ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ
ਇਸ ਮੌਕੇ ਸਮਾਜ ਸੇਵੀ ਅਤੇ ਸਾਬਕਾ ਸੁਸਾਇਟੀ ਪ੍ਰਧਾਨ ਹਰਤੇਜ ਸਿੰਘ ਸਿੱਧੂ ਨੇ ਦੱਸਿਆ ਕਿ ਪੀੜਤਾਂ ਵਿੱਚੋਂ ਬਹਾਦਰ ਸਿੰਘ ਪੁੱਤਰ ਗੁਰਨਾਮ ਸਿੰਘ, ਸਤਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ, ਪਾਲ ਕੌਰ ਪਤਨੀ ਨਛੱਤਰ ਸਿੰਘ, ਹਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਰਨੈਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਠੁੱਲੀਵਾਲ ਦੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਘਰਾਂ ਅੰਦਰ ਪਾਣੀ ਚੋਣ ਕਾਰਨ ਘਰੇਲੂ ਸਮਾਨ ਤਬਾਹ ਹੋ ਗਿਆ ਹੈ। ਇਸ ਤੋਂ ਇਲਾਵਾ ਰਾਮ ਸਿੰਘ, ਅਰਸ਼ਦੀਪ ਕੌਰ, ਬਲਵਿੰਦਰ ਸਿੰਘ, ਜੀਤ ਸਿੰਘ, ਜੱਗਾ ਸਿੰਘ, ਜਸਵਿੰਦਰ ਸਿੰਘ, ਸ਼ੇਰ ਸਿੰਘ, ਬੱਬੂ ਸਿੰਘ, ਜਗਤਾਰ ਸਿੰਘ ਅਤੇ ਨਿਰਮਲ ਸਿੰਘ ਦੇ ਘਰਾਂ ਦੀਆਂ ਕੰਧਾਂ ਵਿਚ ਤਰੇੜਾਂ ਪੈਣ ਨਾਲ ਘਰ ਬਹੁਤ ਕਮਜ਼ੋਰ ਹੋ ਗਏ ਹਨ। ਉਨ੍ਹਾਂ ਦੇ ਘਰਾਂ ਦੀਆਂ ਛੱਤਾਂ ਵੀ ਚੋਣ ਕਾਰਨ ਬਹੁਤ ਨੁਕਸਾਨੀ ਹਾਲਤ ਵਿਚ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ
ਇਸ ਮੌਕੇ ਪਿੰਡ ਦੇ ਸਰਪੰਚ ਪਰਮਜੀਤ ਕੌਰ ਸਿੱਧੂ, ਸਮਾਜ ਸੇਵੀ ਹਰਤੇਜ ਸਿੰਘ ਸਿੱਧੂ, ਕਿਸਾਨ ਆਗੂ ਮੇਵਾ ਸਿੰਘ ਭੱਟੀ, ਹਮੀਰ ਸਿੰਘ ਮਾਂਗਟ ਅਤੇ ਰਾਜ ਸਿੰਘ ਠੁੱਲੀਵਾਲ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬਰਸਾਤ ਕਾਰਨ ਘਰਾਂ ਦੀਆਂ ਛੱਤਾਂ ਡਿੱਗਣ, ਕੰਧਾਂ ਵਿੱਚ ਤਰੇੜਾਂ ਪੈਣ ਅਤੇ ਘਰਾਂ ਵਿਚ ਚੋਣ ਕਾਰਨ ਹੋਏ ਭਾਰੀ ਨੁਕਸਾਨ ਦਾ ਤੁਰੰਤ ਸਰਕਾਰੀ ਸਰਵੇ ਕਰਵਾ ਕੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਓਵਰਫ਼ਲੋ ਹੋ ਗਈ ਅਪਲਸਾੜਾ ਡਰੇਨ! 100 ਏਕੜ ਫ਼ਸਲ 'ਤੇ ਮੰਡਰਾਇਆ ਖ਼ਤਰਾ
NEXT STORY