ਮਹਿਲ ਕਲਾਂ (ਹਮੀਦੀ)– ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਗਹਿਲ ਵਿਚ ਲਗਾਤਾਰ ਬਰਸਾਤ ਕਾਰਨ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਮਿਲੀ ਜਾਣਕਾਰੀ ਅਨੁਸਾਰ ਅਨਵਰ ਖਾਂ ਪੁੱਤਰ ਜ਼ੁਲਫ਼ਕਾਰ ਵਾਸੀ ਗਹਿਲ (ਜ਼ਿਲ੍ਹਾ ਬਰਨਾਲਾ) ਦੇ ਘਰ ਦੀ ਛੱਤ ਦੇ ਬਾਲੇ ਪਾਣੀ ਕਾਰਨ ਕਮਜ਼ੋਰ ਹੋਣ ਨਾਲ ਟੁੱਟ ਗਏ, ਜਿਸ ਨਾਲ ਪੂਰਾ ਕਮਰਾ ਡਿੱਗ ਪਿਆ ਅਤੇ ਅੰਦਰ ਪਿਆ ਘਰੇਲੂ ਸਮਾਨ ਖਰਾਬ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ
ਪੀੜਤ ਨੇ ਇਸ ਮਾਮਲੇ ਨੂੰ ਪਿੰਡ ਦੇ ਸਰਪੰਚ ਬਲਵੀਰ ਸਿੰਘ ਮਾਨ ਸਮੇਤ ਪੂਰੀ ਪੰਚਾਇਤ ਦੇ ਧਿਆਨ ਵਿਚ ਲਿਆਂਦਾ। ਸਰਪੰਚ ਨੇ ਪੰਚਾਇਤੀ ਮੈਂਬਰਾਂ ਨਾਲ ਮਿਲ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰ ਨੂੰ ਯਕੀਨ ਦਵਾਇਆ ਕਿ ਪੰਚਾਇਤ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਸਰਕਾਰ ਤੋਂ ਯੋਗ ਮੁਆਵਜ਼ਾ ਦਵਾਇਆ ਜਾਵੇਗਾ। ਇਸ ਮੌਕੇ 'ਆਪ' ਆਗੂ ਕਰਮਜੀਤ ਸਿੰਘ ਗਹਿਲ ਅਤੇ ਜਗਰੂਪ ਸਿੰਘ ਸਿੱਧੂ ਨੇ ਵੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪੀੜਤ ਅਨਵਰ ਖਾਂ ਨੂੰ ਘਰ ਦੀ ਮੁੜ ਵਸੇਬੇ ਲਈ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਸਦਾ ਪਰਿਵਾਰ ਮੁੜ ਸੁਰੱਖਿਅਤ ਢੰਗ ਨਾਲ ਜੀਵਨ ਬਤੀਤ ਕਰ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਗਾਤਾਰ ਬਾਰਸ਼ ਕਾਰਨ BDPO, ਤਹਿਸੀਲ ਤੇ SDM ਦਫ਼ਤਰ ਪਾਣੀ ਵਿਚ ਘਿਰੇ
NEXT STORY