ਮਹਿਲ ਕਲਾਂ (ਹਮੀਦੀ)– ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਵਿਖੇ ਡੇਰਾ ਨਿਰਮਲਾ ਵੱਲੋਂ ਮਹਾਂਪੁਰਸ਼ਾਂ ਦੀ ਯਾਦ ਵਿਚ ਸਲਾਨਾ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਬਾਬਾ ਯਾਦਵਿੰਦਰ ਸਿੰਘ ਬੁੱਟਰ (ਚੇਲਾ ਸਵ: ਮਹੰਤ ਭਾਗ ਸਿੰਘ, ਪ੍ਰਧਾਨ ਨਿਰਮਲ ਮਾਲਵਾ ਮੰਡਲ ਰਜਿ: ਪੰਜਾਬ) ਵੱਲੋਂ ਕੀਤੀ ਗਈ, ਜਦੋਂਕਿ ਉਨ੍ਹਾਂ ਦੇ ਸਪੁੱਤਰ ਸੰਤ ਯਗਰਾਜ ਪ੍ਰਤਾਪ ਸਿੰਘ ਚੰਨਣਵਾਲ ਕੀ ਦੇਖਰੇਖ ਹੇਠ ਕਰਵਾਏ ਸਮਾਗਮ ਸਮੇਂ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਧਾਰਮਿਕ ਦਰਬਾਰ ਦਾ ਆਯੋਜਨ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
ਸਮਾਗਮ ਵਿਚ ਧਾਰਮਿਕ ਸ਼ਖਸੀਅਤਾਂ ਸੰਤ ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ, ਮਹੰਤ ਕਸ਼ਮੀਰ ਸਿੰਘ ਮੁਕਤਸਰ ਵਾਲੇ, ਮਹੰਤ ਚਮਕੌਰ ਸਿੰਘ ਲੋਹਗੜ, ਮਨਪ੍ਰੀਤ ਸਿੰਘ, ਬਾਬਾ ਲਾਡੀ ਸਿੰਘ ਲੋਹਗੜ, ਮਹੰਤ ਗੁਰਮੀਤ ਸਿੰਘ ਠੀਕਰੀਵਾਲਾ ਸਮੇਤ ਕਈ ਸੰਤ ਮਹਾਂਪੁਰਸ਼ਾਂ ਨੇ ਹਾਜਰੀ ਭਰੀ।ਉਕਤ ਸੰਤ ਮਹਾਂਪੁਰਸ਼ਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਬਾ ਯਾਦਵਿੰਦਰ ਸਿੰਘ ਅਤੇ ਸੰਤ ਯਗਰਾਜ ਪ੍ਰਤਾਪ ਸਿੰਘ ਵੱਲੋਂ ਪੁਰਖਿਆਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਅਜਿਹੇ ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਧਰਮ ਨਾਲ ਜੋੜਨ ਵਿੱਚ ਮੱਦਦਗਾਰ ਸਾਬਤ ਹੁੰਦੇ ਹਨ। ਇਸ ਮੌਕੇ ਬਾਬਾ ਯਾਦਵਿੰਦਰ ਸਿੰਘ ਨੇ ਹਾਜਰ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਤ ਮਹਾਂਪੁਰਸ਼ਾਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਸ਼ਿਰਕਤ ਕਰਨ ਵਾਲਿਆਂ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੰਨਗੋ ਉਜਾਗਰ ਸਿੰਘ ਛਾਪਾ, ਹਲਕਾ ਧੂਰੀ ਕੋਆਰਡੀਨੇਟਰ ਗੁਰਮੇਲ ਸਿੰਘ ਮੌੜ, ਸਾਬਕਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ, ਗੋਪਾਲ ਸਿੰਘ ਗਿੱਲ, ਦਰਸ਼ਨ ਸਿੰਘ ਚੌਹਾਨ, ਗੁਰਪ੍ਰੀਤ ਸਿੰਘ ਗਿੱਲ, ਮੋਹਣ ਸਿੰਘ ਘੰਡਾ ਬੰਨਾ, ਜਰਨੈਲ ਸਿੰਘ, ਦਰਬਾਰਾ ਸਿੰਘ, ਜੀਤ ਸਿੰਘ ਗਿੱਲ, ਮਹਿੰਦਰ ਸਿੰਘ ਠੀਕਰੀਵਾਲ, ਰਣਵੀਰ ਸਿੰਘ ਗਿੱਲ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਡੱਲੇਵਾਲੀਆ, ਰਾਮ ਸਿੰਘ ਸਮੇਤ ਹੋਰ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਰਹੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਯਾਦ ਰਹੇ ਕਿ ਸਮਾਗਮ ਦੇ ਪਹਿਲੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਦੀ ਰਿਹਾਇਤ ਵਿੱਚ ਕੀਤੀ ਗਈ। ਪਿੰਡ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ ਬੱਚੇ ਦਾ ਵੱਡਾ ਜਿਗਰਾ! ਹੜ੍ਹ ਪ੍ਰਭਾਵਿਤਾਂ ਲਈ ਦਿੱਤੀ ਆਪਣੀ ਗੋਲਕ
NEXT STORY