ਬਰੇਟਾ (ਬਾਂਸਲ) : ਸਥਾਨਕ ਬਰੇਟਾ ਸ਼ਹਿਰ ਵਿੱਚ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜਿਸ ਨੂੰ ਲੈ ਕੇ ਮੰਡੀ ਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਅੱਜ ਫੇਰ ਇੱਕ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਤੋਂ ਬਾਅਦ ਸ਼ਹਿਰ ਦੀ ਅਨਾਜ ਮੰਡੀ ਵਿੱਚ ਇੱਕ ਕਰਿਆਨੇ ਦੀ ਦੁਕਾਨ ਤੋਂ ਲੁਟੇਰਿਆਂ ਵੱਲੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟੀ ਗਈ ਹੈ। ਇਸ ਸਬੰਧੀ ਪੀੜਤ ਦੁਕਾਨਦਾਰ ਪ੍ਰਸ਼ੋਤਮ ਦਾਸ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ 'ਤੇ ਦੁਕਾਨ 'ਤੇ ਆ ਕੇ ਕਰਿਆਣੇ ਦਾ ਸਾਮਾਨ ਮੰਗਿਆ। ਜਦ ਉਨ੍ਹਾਂ ਨੂੰ ਸਮਾਨ ਪਾਉਣ ਲੱਗਾ ਤਾਂ ਉਨ੍ਹਾਂ ਨੌਜਵਾਨਾਂ ਨੇ ਗੱਲੇ ਕੋਲ ਪਈ ਇੱਕ ਪੈਸਿਆਂ ਵਾਲੀ ਡੱਬੀ ਚੁੱਕ ਲਈ ਅਤੇ ਮੋਟਰਸਾਈਕਲ ਤੇ ਫ਼ਰਾਰ ਹੋ ਗਏ। ਡੱਬੀ 'ਚ 8 ਹਜ਼ਾਰ ਦੇ ਕਰੀਬ ਨਕਦ ਸਨ। ਦੂਜੇ ਪਾਸੇ ਇਸ ਮਾਮਲੇ ਚ ਥਾਣਾ ਮੁਖੀ ਬਰੇਟਾ ਮੇਲਾ ਸਿੰਘ ਨਾਲ ਗੱਲ ਕਰਨ 'ਤੇ ਉਹਨਾਂ ਨੇ ਕਿਹਾ ਕਿ ਪੁਲਸ ਇਸ ਮਾਮਲੇ ਵਿੱਚ ਜੁੱਟ ਗਈ ਹੈ। ਜਲਦ ਹੀ ਇਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੈਸ਼ਨਲ ਹਾਈਵੇਅ 'ਤੇ ਜ਼ੋਰਦਾਰ ਹਾਦਸਾ! ਤਿੰਨ ਕੰਬਾਈਨਾਂ ਦੀ ਟੱਕਰ
NEXT STORY