ਸ਼ੇਰਪੁਰ (ਅਨੀਸ਼)-ਥਾਣਾ ਸ਼ੇਰਪੁਰ ਦੀ ਪੁਲਸ ਨੇ ਪਿਛਲੇ ਦਿਨੀਂ ਸ਼ੇਰਪੁਰ ਤੋਂ ਪਿਸਤੋਲ ਦੀ ਨੋਕ ’ਤੇ 40 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਵਾਲੇ ਗਿਰੋਹ ਨੂੰ ਤਿੰਨ ਮੋਟਰਸਾਈਕਲ, ਇਕ ਕਾਰ ਤੇ ਇਕ ਪਿਸਤੌਲ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਧੂਰੀ ਦੇ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਤੇ ਥਾਣਾ ਮੁਖੀ ਗੁਰਪਾਲ ਸਿੰਘ ਨੇ ਦੱਸਿਆ ਕਿ 18 ਮਈ ਨੂੰ ਦੋ ਵਿਅਕਤੀਆਂ ਵੱਲੋਂ ਬੜੀ ਚੌਕ ਸ਼ੇਰਪੁਰ ਵਿਖੇ ਸਟੇਟ ਬੈਂਕ ਆਫ ਇੰਡੀਆ ਦੇ ਗਾਹਕ ਸੇਵਾ ਕੇਂਦਰ ’ਤੇ ਕੰਮ ਕਰਦੀ ਇਕ ਲੜਕੀ ਨੂੰ ਪਿਸਤੌਲ ਦੀ ਨੋਕ ’ਤੇ ਡਰਾ ਕੇ ਸੈਂਟਰ ਦੇ ਦਰਾਜ਼ ’ਚੋਂ 40 ਹਜ਼ਾਰ ਰੁਪਏ ਦੀ ਨਕਦੀ ਲੁੱਟੀ ਸੀ, ਜਿਸ ਸਬੰਧੀ ਥਾਣਾ ਸ਼ੇਰਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।
ਘਟਨਾ ਨੂੰ ਟਰੇਸ ਕਰਨ ਲਈ ਆਲੇ-ਦੁਆਲੇ ਦੀ ਸੀ.ਸੀ.ਟੀ.ਵੀ. ਫੁਟੇਜ਼ ਖੰਗਾਲੇ ਗਏ ਅਤੇ ਇਸ ਤੋਂ ਇਲਾਵਾ ਨਸ਼ਾ ਰੋਕੂ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਬਿੰਦਾ ਦੀ ਅਗਵਾਈ ’ਚ ਵੀ ਨਸ਼ਾ ਕਮੇਟੀ ਦੇ ਮੈਂਬਰਾਂ ਦਾ ਸਹਿਯੋਗ ਵੀ ਲਿਆ ਗਿਆ। ਜਿਸ ’ਤੇ ਪਤਾ ਲੱਗਿਆ ਕਿ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਮੇਜਰ ਸਿੰਘ ਬਰੜਵਾਲ ਤੇ ਪਰਵਿੰਦਰ ਸਿੰਘ ਉਰਫ ਰਵੀ ਪੁੱਤਰ ਗੁਰਸੇਵਕ ਸਿੰਘ ਵਾਸੀ ਜਾਤੀਮਾਜਰਾ ਥਾਣਾ ਧੂਰੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਤੋਂ ਇਲਾਵਾ ਇਸ ਵਾਰਦਾਤ ’ਚ ਜਸਨਪ੍ਰੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਬਰੜਵਾਲ ਤੇ ਸਿਮਰਨਜੀਤ ਸਿੰਘ ਪੁੱਤਰ ਰਣਜੋਧ ਸਿੰਘ ਵਾਸੀ ਬੋੜਾ ਤਹਿ ਨਾਭਾ ਜ਼ਿਲਾ ਪਟਿਆਲਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨਾਂ ਨੇ ਦੱਸਿਆ ਕਿ ਐਸਪ੍ਰਸਤੀ ਦੀ ਜ਼ਿੰਦਗੀ ਜਿਉਣ ਲਈ ਉਹ ਸ਼ੇਰਪੁਰ ਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ’ਚ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਸ ਮੌਕੇ ਤਫਤੀਸ਼ੀ ਅਫਸਰ ਏ. ਐੱਸ. ਆਈ. ਸਤਵਿੰਦਰ ਸਿੰਘ, ਮੁੱਖ ਮੁਨਸ਼ੀ ਲਖਵੀਰ ਸਿੰਘ ਲੱਖਾ ਤੋਂ ਇਲਾਵਾ ਨਸ਼ਾ ਰੋਕੂ ਕਮੇਟੀ ਦੇ ਆਗੂ ਵੀ ਮੌਜੂਦ ਸਨ।
ਹਸਪਤਾਲ 'ਚ ਖ਼ੌਫ ਦਾ ਮੰਜ਼ਰ! ਅੱਧੀ ਰਾਤ ਮਰੀਜ਼ ਦੇ ਕਮਰੇ ਨੂੰ ਲਾਇਆ ਤਾਲਾ, ਫੇਸਬੁੱਕ ਲਾਈਵ ਨੇ ਖੋਲ੍ਹੀ ਸਿਸਟਮ ਦੀ ਪੋਲ
NEXT STORY