ਸੰਗਰੂਰ (ਵਿਵੇਕ ਸਿੰਧਵਾਨੀ) - ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹਾਦਰ ਫੌਜੀ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਨੂੰ ਯਾਦ ਕਰਦਿਆਂ ਅੱਜ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਅਤੇ ‘ਰਣਯੋਧੇ’ ਨਾਂ ਦੇ ਸੋਵੀਨਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ। ਡਿਪਟੀ ਕਮਿਸ਼ਨਰ ਨੇ ਪਹਿਲ ਸੋਸਾਇਟੀ ਵੱਲੋਂ ਫਲੈਗ ਡੇਅ ਫੰਡ ’ਚ 11 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ। ਡਿਪਟੀ ਕਮਿਸ਼ਨਰ ਨੇ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸ਼ਹੀਦ ਹੋਣ ਵਾਲੇ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਆਸ਼ਰਿਤਾਂ ਨੂੰ ਸਮਾਜ ਵਿਚ ਬਣਦਾ ਮਾਣ-ਸਤਿਕਾਰ ਦੇਣਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼ ਹੈ। ਇਸ ਦੌਰਾਨ 10 ਲੋਡ਼ਵੰਦ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਮਾਲੀ ਸਹਾਇਤਾ ਵਜੋਂ ਚੈੱਕ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਵਿੰਗ ਕਮਾਂਡਰ (ਰਿਟਾ.) ਰਜਵੰਤ ਸਿੰਘ, ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਡਿਪਟੀ ਕਮਿਸ਼ਨਰ ਥੋਰੀ ਅਤੇ ਹੋਰ ਅਧਿਕਾਰੀਆਂ ਦੇ ਫਲੈਗ ਲਗਾਏ ਗਏ।
ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੈਂਬਰ ਕਾਬੂ
NEXT STORY