ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਸੰਗਰੂਰ ਵਿਖੇ ਇਕ ਦੁਕਾਨਦਾਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ ਕੀਤੇ ਜਾਣ ਦੇ ਮਾਮਲੇ 'ਚ ਪੁਲਸ ਨੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੀ ਮਹਿਲਾ ਪੁਲਸ ਅਧਿਕਾਰੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਕੋਲ ਸ਼ਿਕਾਇਤ ਕਰਤਾ ਨੇ ਬਿਆਨ ਦਰਜ ਕਰਵਾਇਆ ਕਿ ਮੈਂ ਫਰਨੀਚਰ ਦੀ ਦੁਕਾਨ ’ਤੇ ਝਾੜੂ ਪੋਚੇ ਦਾ ਕੰਮ ਕਰਦੀ ਸੀ ਅਤੇ ਮੈਂ ਤਿੰਨ ਮਹੀਨਿਆਂ ਦੀ ਗਰਭਵਤੀ ਹਾਂ।
ਇਹ ਵੀ ਪੜ੍ਹੋ- ਸਾਵਧਾਨ! ਕਿਤੇ ਸਵੈਪ ਦੇ ਨਾਂ 'ਤੇ ਤੁਸੀ ਨਾ ਹੋ ਜਾਈਓ ਠੱਗੀ ਦਾ ਸ਼ਿਕਾਰ, ਮੋਬਾਇਲ ਖ਼ਰੀਦਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਸਿਹਤ ਠੀਕ ਨਾ ਹੋਣ ਕਾਰਨ ਮੈਂ ਉਪਰਲੀ ਮੰਜ਼ਿਲ ’ਤੇ ਕਮਰੇ ਵਿਚ ਆਰਾਮ ਕਰਨ ਚਲੀ ਗਈ ਤਾਂ ਉੱਥੇ ਫਰਨੀਚਰ ਮਾਲਕ ਆ ਗਿਆ ਅਤੇ ਅੰਦਰੋਂ ਕੁੰਡੀ ਬੰਦ ਕਰ ਲਈ ਅਤੇ ਮੇਰੇ ਨਾਲ ਜਬਰ-ਜ਼ਿਨਾਹ ਕੀਤਾ। ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਫਰਨੀਚਰ ਮਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਹਾਦਸੇ ’ਚ ਜਾਨ ਗੁਆਉਣ ਵਾਲੇ ਰਣਜੀਤ ਬਾਵਾ ਦੇ ਪੀ. ਏ. ਡਿਪਟੀ ਵੋਹਰਾ ਦੇ ਪਰਿਵਾਰ ਦਾ ਵੱਡਾ ਖ਼ੁਲਾਸਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਭਰੇ ਮਨ ਨਾਲ ਪਿਓ ਨੇ ਸੁਣਾਇਆ ਦੁੱਖ਼
NEXT STORY