ਮਹਿਲ ਕਲਾਂ (ਹਮੀਦੀ)- ਭਾਰਤੀ ਜਨਤਾ ਪਾਰਟੀ ਵੱਲੋਂ ਆਲ ਇੰਡੀਆ ਪੱਧਰ 'ਤੇ ਕੇਂਦਰ ਸਰਕਾਰ ਦੀ ਮੋਦੀ ਸਰਕਾਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਤਿਰੰਗਾ ਯਾਤਰਾ ਮੁਹਿੰਮ ਦੇ ਤਹਿਤ ਅੱਜ ਕਸਬਾ ਮਹਿਲ ਕਲਾਂ ਵਿਚ ਭਰਵੀਂ ਤਿਰੰਗਾ ਯਾਤਰਾ ਕੱਢੀ ਗਈ। ਇਹ ਯਾਤਰਾ ਮੰਡਲ ਮਹਿਲ ਕਲਾਂ ਦੇ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!
ਯਾਤਰਾ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ 'ਤੇ ਪਹੁੰਚ ਕੇ ਸਮਾਪਤ ਹੋਈ, ਜਿੱਥੇ ਸ਼ਹੀਦ ਦੀ ਯਾਦ ਵਿੱਚ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ 150 ਤੋਂ ਵੱਧ ਤਿਰੰਗੇ ਝੰਡੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਵੰਡੇ ਗਏ, ਤਾਂ ਜੋ ਹਰ ਘਰ ਉੱਪਰ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਹਾੜਾ ਮਨਾਇਆ ਜਾਵੇ। ਇਸ ਮੌਕੇ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਨੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸਾਡੇ ਸੂਰਵੀਰ ਯੋਧਿਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ, ਜਿਸ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਹ ਯਾਤਰਾ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੀ ਯਾਦ ਵਿਚ ਆਯੋਜਿਤ ਕੀਤੀ ਗਈ ਹੈ। ਇਸ ਮੌਕੇ ਮੰਡਲ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਨੇ ਵੀ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਡੀ ਆਜ਼ਾਦੀ ਦੇ ਪਿੱਛੇ ਯੋਧਿਆਂ ਦੀਆਂ ਅਮਰ ਕੁਰਬਾਨੀਆਂ ਹਨ। ਪਾਰਟੀ ਹਾਈ ਕਮਾਨ ਦੇ ਹੁਕਮਾਂ ਅਨੁਸਾਰ 150 ਤੋਂ ਵੱਧ ਤਿਰੰਗੇ ਵੰਡ ਕੇ ਵਰਕਰਾਂ ਅਤੇ ਨਾਗਰਿਕਾਂ ਨੂੰ ਘਰਾਂ ਉੱਪਰ ਝੰਡੇ ਲਹਿਰਾਉਣ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਮਿੱਤਲ ਬਰਨਾਲਾ, ਕਿਸਾਨ ਮੋਰਚੇ ਦੇ ਮੁੱਖ ਬੁਲਾਰੇ ਨੰਬਰਦਾਰ ਬਲਵੀਰ ਸਿੰਘ ਮਹਿਲ ਖੁਰਦ, ਕੁਲਦੀਪ ਸਿੰਘ ਕੀਪਾ, ਗੁਰਜੰਟ ਸਿੰਘ, ਰਣਜੀਤ ਸਿੰਘ, ਮਾਸਟਰ ਵਰਿੰਦਰ ਕੁਮਾਰ, ਸਾਧੂ ਸਿੰਘ ਜੌਹਲ, ਬਰਮ ਦੱਤ, ਰਵਿੰਦਰ ਸ਼ਰਮਾ ਅਤੇ ਹੋਰ ਕਈ ਵਰਕਰ ਤੇ ਆਗੂ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਨਣਵਾਲ ਅਨਾਜ ਮੰਡੀ ਤੋਂ ਨਸ਼ੀਲੇ ਕੈਪਸੂਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ
NEXT STORY